ਪੰਜਾਬ ਦੇ ਛੋਟੇ ਕਿਸਾਨਾਂ ਤੋਂ ਇਲਾਵਾ ਵੱਡੇ ਕਿਸਾਨਾਂ ਨੂੰ ਵੀ ਖੁਸ਼ਖਬਰੀ ਦੇ ਸਕਦੀ ਹੈ ਸਰਕਾਰ!

Wednesday, Aug 02, 2017 - 11:45 AM (IST)

ਪੰਜਾਬ ਦੇ ਛੋਟੇ ਕਿਸਾਨਾਂ ਤੋਂ ਇਲਾਵਾ ਵੱਡੇ ਕਿਸਾਨਾਂ ਨੂੰ ਵੀ ਖੁਸ਼ਖਬਰੀ ਦੇ ਸਕਦੀ ਹੈ ਸਰਕਾਰ!

ਚੰਡੀਗੜ੍ਹ : ਪੰਜਾਬ ਸਰਕਾਰ ਛੋਟੇ ਕਿਸਾਨਾਂ ਦਾ ਲੋਨ ਮੁਆਫ ਕਰਨ ਤੋਂ ਇਲਾਵਾ ਵੱਡੇ ਕਿਸਾਨਾਂ ਦਾ ਵਿਆਜ ਮੁਆਫ ਕਰਕੇ ਉਨ੍ਹਾਂ ਨੂੰ ਵੱਡੀ ਖੁਸ਼ਖਬਰੀ ਦੇ ਸਕਦੀ ਹੈ। ਜਾਣਕਾਰੀ ਮੁਤਾਬਕ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਡੀ. ਟੀ. ਤਹੱਕ 2 ਦਿਨਾਂ ਤੱਕ ਅੰਮ੍ਰਿਤਸਰ ਅਤੇ ਲੁਧਿਆਣਾ 'ਚ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ 17 ਅਗਸਤ ਤੱਕ ਕਮੇਟੀ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦੇਵੇਗੀ। ਡਾ. ਹੱਕ ਨੇ ਕੈਪਟਨ ਨੂੰ ਦੱਸਿਆ ਕਿ 5 ਏਕੜ ਤੋਂ ਵੱਡੇ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦਾ ਲੋਨ ਤਾਂ ਮੁਆਫ ਨਹੀਂ ਕੀਤਾ ਜਾ ਸਕਦਾ ਤਾਂ ਘੱਟੋ-ਘੱਟ ਇਕ ਸਾਲ ਦੇ ਵਿਆਜ ਤੋਂ ਉਨ੍ਹਾਂ ਨੂੰ ਛੋਟ ਦਿੱਤੀ ਜਾਵੇ। ਡਾ. ਹੱਕ ਵੱਡੇ ਕਿਸਾਨਾਂ ਨੂੰ ਵਿਆਜ ਮੁਆਫ ਕਰਨ ਦੀ ਸਿਫਾਰਿਸ਼ ਆਪਣੀ ਰਿਪੋਰਟ 'ਚ ਕਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਕਰੀਬ 3,000 ਕਰੋੜ ਰੁਪਏ ਦਾ ਵਾਧੂ ਬੋਝ ਸਰਕਾਰ 'ਤੇ ਪੈ ਜਾਵੇਗਾ।


Related News