14 ਮਾਰਚ ਨੂੰ ਹੋਣ ਵਾਲੇ ਕਰਜ਼ਾ ਰਹਿਤ ਸਮਾਗਮ ਸਬੰਧੀ ਲਿਆ ਗਿਆ ਜਾਇਜ਼ਾ
Tuesday, Mar 13, 2018 - 12:10 PM (IST)

ਨਕੋਦਰ (ਪਾਲੀ)—14 ਮਾਰਚ ਨੂੰ ਨਕੋਦਰ ਵਿਖੇ ਹੋਣ ਵਾਲੇ ਕਰਜ਼ਾ ਰਾਹਤ ਸਬੰਧੀ ਸਮਾਗਮ ਦੀਆਂ ਤਿਆਰੀਆਂ ਦਾ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਜਾਇਜ਼ਾ ਲਿਆ। ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡੇ ਜਾਣਗੇ।
ਕੈਪਟਨ ਸੰਧੂ ਅਤੇ ਗੁਰਕਿਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮਾਗਮ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵੱਖ-ਵੱਖ ਪ੍ਰਬੰਧਾਂ ਲਈ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਲਗਭਗ ਮੁਕੰਮਲ ਕਰ ਲਏ ਗਏ ਹਨ।
ਇਸ ਮੌਕੇ ਵਿਧਾਇਕ ਪਰਗਟ ਸਿੰਘ, ਮਾਰਕਫੈੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਕÎਾਂਗਰਸੀ ਆਗੂ ਲਾਡੀ ਸ਼ੇਰੋਵਾਲੀਆ, ਆਈ. ਜੀ. ਅਰਪਿਤ ਸ਼ੁਕਲਾ, ਡੀ. ਆਈ. ਜੀ. ਜਸਕਰਨ ਸਿੰਘ, ਐੱਸ. ਐੱਸ. ਪੀ. ਗੁਰਪ੍ਰੀਤ ਸਿੰਘ ਭੁੱਲਰ, ਏ. ਡੀ. ਸੀ. ਜਸਬੀਰ ਸਿੰਘ ਤੇ ਭੁਪਿੰਦਰਪਾਲ ਸਿੰਘ, ਜ਼ਿਲਾ ਯੂਥ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਭੱਲਾ, ਐੱਸ. ਪੀ. ਆਰ. ਐੱਸ. ਚੀਮਾ, ਐੱਸ. ਡੀ. ਐੱਮ. ਅੰਮ੍ਰਿਤ ਸਿੰਘ, ਵਰਿੰਦਰਪਾਲ ਸਿੰਘ ਬਾਜਵਾ, ਨਵਨੀਤ ਕੌਰ ਬੱਲ ਤੇ ਰਾਜੀਵ ਵਰਮਾ, ਸਹਾਇਕ ਕਮਿਸ਼ਨਰ ਦੀਪਕ ਭਾਟੀਆ ਤੇ ਡਾ. ਬਰਜਿੰਦਰ ਸਿੰਘ ਢਿੱਲੋਂ, ਡੀ. ਐੱਸ. ਪੀ. ਡਾ. ਮੁਕੇਸ਼ ਕੁਮਾਰ ਤੇ ਸਕੱਤਰ ਆਰ. ਟੀ. ਏ. ਦਰਬਾਰਾ ਸਿੰਘ ਹਾਜ਼ਰ ਸਨ।