ਕਿਸਾਨੀ ਕਰਜ਼ਿਆਂ ''ਚ ਉਲੰਘਣਾ ਸਬੰਧੀ ਕੈਪਟਨ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਜਾਂਚ ਲਈ ਲਿਖੀ ਚਿੱਠੀ

06/28/2017 6:56:41 PM

ਚੰਡੀਗੜ੍ਹ— ਕਿਸਾਨ ਕਰਜ਼ਿਆਂ 'ਚ ਉਲੰਘਣਾ ਸੰਬੰਧੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਜਾਂਚ ਕਰਨ ਲਈ ਕਿਹਾ ਹੈ। ਦਰਅਸਲ ਪ੍ਰਾਈਵੇਟ ਬੈਂਕਾਂ ਵੱਲੋਂ ਕਿਸਾਨਾਂ ਨੂੰ 1 ਏਕੜ ਦੀ ਜ਼ਮੀਨ 'ਤੇ 5 ਤੋਂ 7 ਲੱਖ ਦਾ ਕਰਜ਼ਾ ਦਿੱਤਾ ਗਿਆ ਹੈ। ਇਹ ਕਰਜ਼ਾ ਨਿਯਮਾਂ ਦੀ ਉਲੰਘਣਾ ਕਰਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 1 ਏਕੜ ਵਾਲੇ ਕਿਸਾਨਾਂ ਨੂੰ ਸਿਰਫ 40 ਹਜ਼ਾਰ ਤੱਕ ਦਾ ਕਰਜ਼ਾ ਦਿੱਤਾ ਜਾ ਸਕਦਾ ਹੈ ਪਰ ਪ੍ਰਾਈਵੇਟ ਬੈਂਕਾਂ ਵੱਲੋਂ 1 ਏਕੜ ਵਾਲੇ ਕਿਸਾਨਾਂ ਨੂੰ 5 ਤੋਂ 7 ਲੱਖ ਦਾ ਕਰਜ਼ਾ ਦਿੱਤਾ ਗਿਆ ਹੈ, ਜੋ ਕਿ ਨਿਯਮਾਂ ਦੇ ਬਿਲਕੁਲ ਹੀ ਉਲਟ ਹੈ। ਪੂਰੇ ਸੂਬੇ ਦੇ ਕਿਸਾਨਾਂ 'ਤੇ ਕੁੱਲ ਕਰਜ਼ੇ ਦੀ ਰਕਮ 17 ਹਜ਼ਾਰ 600 ਕਰੋੜ ਹੈ। ਜਿਸ ਦੇ ਚਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਚਿੱਠੀ ਲਿਖ ਕੇ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਬੈਂਕਾਂ ਵੱਲੋਂ ਦਿੱਤੇ ਗਏ ਇਸ ਕਿਸਾਨੀ ਕਰਜ਼ੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇ।


Related News