ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ, ਇਸ ਤਾਰੀਖ਼ ਨੂੰ ਸ਼ੰਭੂ ਬਾਰਡਰ ਤੋਂ ਜਾਣਗੇ ਦਿੱਲੀ

Monday, Nov 18, 2024 - 12:44 PM (IST)

ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ, ਇਸ ਤਾਰੀਖ਼ ਨੂੰ ਸ਼ੰਭੂ ਬਾਰਡਰ ਤੋਂ ਜਾਣਗੇ ਦਿੱਲੀ

ਚੰਡੀਗੜ੍ਹ : ਕਿਸਾਨ ਜੱਥੇਬੰਦੀਆਂ ਨੇ ਵੱਡਾ ਐਲਾਨ ਕਰਦੇ ਹੋਏ ਦਿੱਲੀ ਕੂਚ ਕਰਨ ਦੀ ਗੱਲ ਆਖੀ ਹੈ। ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਕਿਸਾਨ ਜੱਥੇਬੰਦੀਆਂ ਵਲੋਂ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਨੂੰ ਕੂਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਨੂੰ ਨਵੇਂ ਹੁਕਮਾਂ ਨੇ ਪਾਈ Tension! ਪੜ੍ਹੋ ਕੀ ਹੈ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 9 ਮਹੀਨਿਆਂ ਤੋਂ ਚੁੱਪ ਬੈਠੇ ਹਾਂ ਪਰ ਸਰਕਾਰ ਨੇ ਕੋਈ ਗੱਲਬਾਤ ਨਹੀਂ ਕੀਤੀ। ਅਦਾਲਤ ਦੇ ਹੁਕਮਾਂ ਦੇ ਬਾਵਜੂਦ ਵੀ ਬਾਰਡਰ ਨਹੀਂ ਖੋਲ੍ਹੇ ਗਏ ਅਤੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ।

ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ ਦੌਰਾਨ ਆ ਗਈ ਵੱਡੀ ਖ਼ਬਰ, ਬੇਹੱਦ Alert ਰਹਿਣ ਦੀ ਲੋੜ

ਪੰਧੇਰ ਨੇ ਕਿਹਾ ਕਿ ਜੱਥਿਆਂ ਦੇ ਰੂਪ 'ਚ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ ਅਤੇ ਇਨ੍ਹਾਂ ਨਾਲ ਕੋਈ ਟਰੈਕਟਰ-ਟਰਾਲੀ ਨਹੀਂ ਹੋਵੇਗੀ। ਪੰਧੇਰ ਨੇ ਕਿਹਾ ਕਿ ਦਿੱਲੀ 'ਚ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਜਗ੍ਹਾ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News