ਰਾਜਾਸਾਂਸੀ ’ਚ ਡਟੀਆਂ ਕਿਸਾਨ ਜਥੇਬੰਦੀਆਂ, ਕੀਤਾ ਚੱਕਾ ਜਾਮ

02/06/2021 3:45:50 PM

ਰਾਜਾਸਾਂਸੀ ( ਰਾਜਵਿੰਦਰ ਹੁੰਦਲ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿਚ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਪੰਜਾਬ ਹਰਿਆਣਾ ਉੱਤਰ ਪ੍ਰਦੇਸ਼ ਅਤੇ ਹੋਰ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤਕ ਦਿੱਤੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਇਸੇ ਸੱਦੇ ’ਤੇ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਵੀਰ ਸਿੰਘ ਲੋਪੋਕੇ ਅਤੇ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ’ਚ ਸੈਂਕੜੇ ਵਰਕਰਾਂ ਅਤੇ ਕਿਸਾਨ ਮਜ਼ਦੂਰਾਂ ਨੇ ਰਾਜਾਸਾਂਸੀ ਦੇ ਮੁੱਖ ਚੌਂਕ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਚੱਕਾ ਜਾਮ ਕੀਤਾ ਗਿਆ। 

ਇਹ ਵੀ ਪੜ੍ਹੋ : ਟਾਂਡਾ ’ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਦਿਆਂ ਕੀਤਾ ਖ਼ੇਤੀ ਕਾਨੂੰਨਾਂ  ਦਾ ਕੀਤਾ ਵਿਰੋਧ   

ਇਸ ਮੌਕੇ ਜਥੇਦਾਰ ਲੋਪੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ  ਖ਼ੇਤੀ ਦੇ ਸਬੰਧ ਚ ਬਣਾਏ ਗਏ ਤਿੰਨੇ ਕਾਲ਼ੇ ਕਾਨੂੰਨ ਲੋਕ ਮਾਰੂ ਸਾਬਤ ਹੋਏ ਹਨ। ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚਲ ਰਹੇ ਕਿਸਾਨੀ ਸੰਘਰਸ਼ ਵਿੱਚ 200 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਪਰ ਕੇਂਦਰ ਸਰਕਾਰ ਟਸ ਤੋਂ ਮਸ ਦਿਖਾਈ ਨਹੀਂ ਦੇ ਰਹੀ ਜੋ ਕੇ ਲੋਕਤੰਤਰ ਦਾ ਘਾਣ ਹੈ।

ਇਸੇ ਤਰ੍ਹਾਂ ਹਵਾਈ ਅੱਡਾ ਮੁੱਖ ਮਾਰਗ ਰੋਡ ’ਤੇ ਚੌਂਕ ਮੀਰਾਂਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਮੋਦੀ ਸਰਕਾਰ ਦੀਆਂ ਲੋਕ ਕਿਸਾਨ ਮਾਰੂ ਨੀਤੀਆਂ ਦਾ ਡੱਟਵਾ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ : ਪਾਕਿ ’ਚ ਚਰਚਾ ਦਾ ਵਿਸ਼ਾ ਬਣਿਆ 23 ਸਾਲਾ ਨੌਜਵਾਨ ਅਤੇ 65 ਸਾਲਾ ਔਰਤ ਦਾ ਵਿਆਹ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Anuradha

This news is Content Editor Anuradha