CM ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਦੀ ਪੁਲਸ ਨਾਲ ਜ਼ਬਰਦਸਤ ਝੜਪ, ਲੱਥੀਆਂ ਪੱਗਾਂ, ਤਣਾਅਪੂਰਨ ਬਣਿਆ ਮਾਹੌਲ
Monday, Mar 09, 2026 - 05:59 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਗੁਰਦਾਸਪੁਰ ਦੇ ਕਾਹਨੂੰਵਾਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵੱਲ ਵੱਧ ਰਹੇ ਕਿਸਾਨਾਂ ਅਤੇ ਪੁਲਸ ਵਿਚਕਾਰ ਝੜਪਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਸਥਿਤੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਰੈਲੀ ਵਾਲੀ ਜਗ੍ਹਾ ਵੱਲ ਜਾਣ ਤੋਂ ਰੋਕਣ ਲਈ ਪੁਲਸ ਵੱਲੋਂ ਕਈ ਥਾਵਾਂ ’ਤੇ ਨਾਕੇ ਲਗਾਏ ਗਏ ਸਨ। ਇਸ ਦੌਰਾਨ ਕਿਸਾਨਾਂ ਨੇ ਪੁਲਸ ਦੇ ਨਾਕਿਆਂ ਨੂੰ ਪਾਰ ਕਰਦੇ ਹੋਏ ਖੇਤਾਂ ਰਾਹੀਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਗੁਰਦਾਸਪੁਰ ਰੋਡ ’ਤੇ ਪਿੰਡ ਵੜੈਚ ਦੇ ਨੇੜੇ ਕਿਸਾਨਾਂ ਵੱਲੋਂ ਸੜਕ ਜਾਮ ਵੀ ਕੀਤਾ ਗਿਆ।
ਇਹ ਵੀ ਪੜ੍ਹੋ- PUNJAB: ਭੈਣ ਭਰਾ ਦਾ ਇਕੋ ਚਿਤਾ 'ਤੇ ਹੋਇਆ ਸਸਕਾਰ, ਮੰਜ਼ਰ ਦੇਖ ਹਰ ਕਿਸੇ ਦੀਆਂ ਨਿਕਲੀਆਂ ਧਾਹਾਂ
ਇਸ ਮੌਕੇ ਕਿਸਾਨਾਂ ਅਤੇ ਪੁਲਸ ਵਿਚਕਾਰ ਝਪੜ ਹੋ ਗਈ, ਜਿਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਕਿਸਾਨ ਆਗੂ ਹਰਵਿੰਦਰ ਸਿੰਘ ਮਸਾਣੀਆਂ ਅਤੇ ਸ਼ਾਮ ਸਿੰਘ ਗਿੱਲ ਮੰਜ ਨੇ ਪੁਲਸ ’ਤੇ ਕਿਸਾਨਾਂ ਦੀਆਂ ਪੱਗਾਂ ਉਛਾਲਣ ਦੇ ਦੋਸ਼ ਲਗਾਏ ਹਨ। ਦੂਜੇ ਪਾਸੇ ਪੁਲਸ ਵੱਲੋਂ ਹਾਲਾਤ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਬੱਸਾਂ ਵਿੱਚ ਬਿਠਾ ਕੇ ਡਿਟੇਨ ਕੀਤਾ ਗਿਆ। ਜਿਸ ਤੋਂ ਬਾਅਦ ਮਾਹੌਲ ਹੋਰ ਵੀ ਤਣਾਅਪੂਰਨ ਹੋ ਗਿਆ।
ਇਹ ਵੀ ਪੜ੍ਹੋ- ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ ਆਦੀਆਂ 'ਚ ਹੋਇਆ ਅੰਤਿਮ ਸੰਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
