ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਕਿਸਾਨਾਂ ਨੂੰ ਦਾਲਾਂ, ਮੱਕੀ ਅਤੇ ਕਪਾਹ MSP ''ਤੇ ਖ਼ਰੀਦਣ ਦਾ ਦਿੱਤਾ ਪ੍ਰਸਤਾਵ (ਵੀਡੀਓ)

Monday, Feb 19, 2024 - 05:54 AM (IST)

ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਕਿਸਾਨਾਂ ਨੂੰ ਦਾਲਾਂ, ਮੱਕੀ ਅਤੇ ਕਪਾਹ MSP ''ਤੇ ਖ਼ਰੀਦਣ ਦਾ ਦਿੱਤਾ ਪ੍ਰਸਤਾਵ (ਵੀਡੀਓ)

ਚੰਡੀਗੜ੍ਹ: ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਐਤਵਾਰ ਦੇਰ ਰਾਤ ਕਿਸਾਨ ਨੇਤਾਵਾਂ ਨਾਲ ਗੱਲਬਾਤ ਖ਼ਤਮ ਹੋਣ ਤੋਂ ਬਾਅਦ ਕਿਹਾ ਕਿ ਸਰਕਾਰ ਨੇ ਸਹਿਕਾਰੀ ਸਭਾਵਾਂ NCCF (ਨੈਸ਼ਨਲ ਕੰਜ਼ਿਊਮਰ ਕੋਆਪਰੇਟਿਵ ਫੈਡਰੇਸ਼ਨ ਆਫ ਇੰਡੀਆ ਲਿਮਟਿਡ) ਅਤੇ NAFED (ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ) ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਦਾਲਾਂ ਦੀ ਖਰੀਦ ਲਈ ਕਿਸਾਨਾਂ ਨਾਲ ਪੰਜ ਸਾਲ ਦਾ ਸਮਝੌਤਾ ਕਰਨ ਦਾ ਪ੍ਰਸਤਾਵ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਵੱਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਪਾਹ ਦੀ ਫਸਲ ਖਰੀਦਣ ਲਈ ਕਿਸਾਨਾਂ ਨਾਲ ਪੰਜ ਸਾਲਾ ਸਮਝੌਤਾ ਕਰਨ ਦਾ ਪ੍ਰਸਤਾਵ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਤੋਂ ਸਾਹਮਣੇ ਆਈ ਮੰਦਭਾਗੀ ਖ਼ਬਰ, ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਗੋਇਲ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਸੁਖਾਵੇਂ ਮਾਹੌਲ ਵਿਚ ਹੋਈ। ਉਨ੍ਹਾਂ ਕਿਹਾ, ‘‘ਅਸੀਂ ਸਹਿਕਾਰੀ ਸਭਾਵਾਂ ਐੱਨ.ਸੀ.ਸੀ.ਐੱਫ. ਅਤੇ NAFED ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਦਾਲਾਂ ਦੀ ਖਰੀਦ ਲਈ ਕਿਸਾਨਾਂ ਨਾਲ ਪੰਜ ਸਾਲਾਂ ਦਾ ਸਮਝੌਤਾ ਕਰਨ ਦਾ ਪ੍ਰਸਤਾਵ ਦਿੱਤਾ ਹੈ।’’ ਗੋਇਲ ਨੇ ਕਿਹਾ, ‘‘ਅਸੀਂ ਤਜਵੀਜ਼ ਰੱਖੀ ਹੈ ਕਿ ਭਾਰਤੀ ਕਪਾਹ ਨਿਗਮ (ਸੀਸੀਆਈ) ਘੱਟੋ ਘੱਟ ਸਮਰਥਨ ਮੁੱਲ 'ਤੇ ਕਪਾਹ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੇ ਨਾਲ ਪੰਜ ਸਾਲਾਂ ਦਾ ਸਮਝੌਤਾ ਕੀਤੇ ਜਾਵੇਗਾ। ਕਿਸਾਨਾਂ ਨੇ ਜਵਾਬ ਦੇਣ ਲਈ ਸਵੇਰ ਦਾ ਸਮਾਂ ਮੰਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News