ਕਿਸਾਨਾਂ ਨਾਲ ਬੈਠਕ ਮਗਰੋਂ CM ਚੰਨੀ ਦਾ ਵੱਡਾ ਐਲਾਨ: ‘ਕਰਜ਼ ਮੁਆਫ਼ੀ ਨੂੰ ਛੱਡ ਇਹ 17 ਮੰਗਾਂ ਕੀਤੀਆਂ ਪ੍ਰਵਾਨ’

Wednesday, Nov 17, 2021 - 04:15 PM (IST)

ਕਿਸਾਨਾਂ ਨਾਲ ਬੈਠਕ ਮਗਰੋਂ CM ਚੰਨੀ ਦਾ ਵੱਡਾ ਐਲਾਨ: ‘ਕਰਜ਼ ਮੁਆਫ਼ੀ ਨੂੰ ਛੱਡ ਇਹ 17 ਮੰਗਾਂ ਕੀਤੀਆਂ ਪ੍ਰਵਾਨ’

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨਾਲ ਬੈਠਕ ਕੀਤੀ ਗਈ। ਇਸ ਬੈਠਕ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਸਾਨਾਂ ਦੇ ਹੱਕ ’ਚ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰਨ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆ ਹਨ। ਜੇ ਕਿਸਾਨ ਕਹਿਣ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਉਨ੍ਹਾਂ ਨਾਲ ਜਾ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਰਜ਼ ਮੁਆਫ਼ੀ ਨੂੰ ਛੱਡ ਕੇ ਕਿਸਾਨਾਂ ਦੀਆਂ ਬਾਕੀ ਦੀਆਂ ਸਾਰੀਆਂ ਮੰਗਾਂ ਦਾ ਹੱਲ ਮੌਕੇ ’ਤੇ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬੈਠਕ ਕਰਨ ਤੋਂ ਬਾਅਦ ਕਿਸਾਨਾਂ ਦੀਆਂ 18 ਵਿੱਚੋਂ 17 ਮੰਗਾਂ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੰਜਾਬ ਸਰਕਾਰ ਵਲੋਂ ਜਿਹੜੇ ਵੀ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਗਏ ਹਨ, ਉਹ ਸਾਰੇ ਰੱਦ ਕਰ ਦਿੱਤੇ ਜਾਣਗੇ। ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਜਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਤੇ ਸਾਰੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ ਪਤਨੀ ਦੇ ਝਗੜੇ ਤੋਂ ਦੁਖ਼ੀ ਪਤੀ ਨੇ ਸੁਸਾਈਡ ਨੋਟ ਲਿਖ ਕੀਤੀ ‘ਖ਼ੁਦਕੁਸ਼ੀ’, ਸਾਲ ਪਹਿਲਾਂ ਹੋਇਆ ਸੀ ਵਿਆਹ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨਰਮੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਗੁਲਾਬੀ ਮੁੰਡੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਵਧਾਇਆ ਗਿਆ ਹੈ। ਗੁਲਾਬੀ ਸੁੰਡੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ 17000 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜਿਹੜੇ ਮਜ਼ਦੂਰ ਨਰਮਾ ਚੁਗਦੇ ਹਨ, ਉਨ੍ਹਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੰਨੇ ਦਾ ਭਾਅ 360 ਰੁਪਏ ਹੈ, ਜਿਸ ’ਚ 50 ਰੁਪਏ ਵਾਧਾ ਕੀਤਾ ਹੈ, ਉਸ ਵਿੱਚ 35 ਰੁਪਏ ਸਰਕਾਰ ਅਤੇ 15 ਰੁਪਏ ਗੰਨਾਂ ਮਿੱਲਾਂ ਪਾਉਣਗੀਆਂ। ਕਿਸਾਨਾਂ ਦੀ ਰਹਿੰਦੀ ਫ਼ਸਲ ਅਗਲੇ ਤਿੰਨ-ਚਾਰ ਦਿਨਾਂ ਤੱਕ ਚੁੱਕ ਲਈਆਂ ਜਾਣਗੀਆਂ। 

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੂੰ ਨੌਕਰੀਆਂ ਦੇਣ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਨਵਾਂ ਕਾਨੂੰਨ ਆਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਪਰਾਲੀ ਸਾੜਨ ਕਰਕੇ ਜਿਹੜੇ ਵੀ ਕਿਸਾਨਾਂ ’ਤੇ ਹੁਣ ਤੱਕ ਪਰਚੇ ਦਰਜ ਹੋਏ ਹਨ, ਉਹ ਸਾਰੇ ਰੱਦ ਕਰ ਦਿੱਤੇ ਗਏ ਹਨ। ਪਰਚੇ ਰੱਦ ਹੋਣ ਤੋਂ ਬਾਅਦ ਵੀ ਕਿਸਾਨ ਕਦੇ ਵੀ ਪਰਾਲੀ ਨੂੰ ਅੱਗ ਨਾ ਲਗਾਉਣ, ਨਹੀਂ ਤਾਂ ਸਰਕਾਰ ਵਲੋਂ ਸਖ਼ਤੀ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ

 

 

 

 


author

rajwinder kaur

Content Editor

Related News