ਕਿਸਾਨਾਂ ਨੇ PM ਮੋਦੀ ਤੋਂ ਮੁਲਾਕਾਤ ਲਈ ਮੰਗਿਆ ਸਮਾਂ

Tuesday, Nov 19, 2024 - 03:58 PM (IST)

ਕਿਸਾਨਾਂ ਨੇ PM ਮੋਦੀ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਲੁਧਿਆਣਾ (ਗਣੇਸ਼ ਭੋਲਾ): ਲੁਧਿਆਣਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਏ। ਇਸ ਮੌਕੇ ਮੈਂਬਰਾਂ ਨੇ ਕਿਹਾ ਕਿ 26 ਨਵੰਬਰ 2024 ਨੂੰ ਦਿੱਲੀ ਮੋਰਚੇ ਦੀ ਚੌਥੀ ਵਰ੍ਹੇਗੰਢ ਮਨਾਈ ਜਾਣੀ ਹੈ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਮੰਗਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਮੰਗ ਕੀਤੀ ਜਾਵੇਗੀ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਤੇ MSP ਗਰੰਟੀ ਕਾਨੂੰਨ ਬਣਾਉਣ। ਉਨ੍ਹਾਂ ਕਿਹਾ ਕਿ ਇਸ ਵਾਰ ਤਾਂ ਹਾਲਤ ਇਹ ਨੇ ਕਿ ਮੰਡੀਆਂ ਦੇ ਵਿਚ ਝੋਨਾ ਰੁਲ ਰਿਹਾ ਹੈ ਤੇ ਸਰਕਾਰ ਵੱਲੋਂ ਸਾਰ ਵੀ ਨਹੀਂ ਲਈ ਜਾ ਰਹੀ। ਅਜੇ ਵੀ 10% ਤੋਂ ਜ਼ਿਆਦਾ ਝੋਨਾ ਖੇਤਾਂ ਦੇ ਵਿਚ ਖੜ੍ਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News