ਵੱਡੀ ਖ਼ਬਰ : ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਚੰਡੀਗੜ੍ਹ ਦੀ ਸਰਹੱਦ 'ਤੇ ਲਾਇਆ ਧਰਨਾ ਹੋਵੇਗਾ ਖ਼ਤਮ

05/18/2022 4:09:38 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੀ ਬੁੱਧਵਾਰ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ। ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ 12 ਮੰਗਾਂ ਮੰਨ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : ਮੋਹਾਲੀ ਪੁਲਸ ਵੱਲੋਂ ਲਾਏ ਬੈਰੀਕੇਡ ਤੋੜ ਕੇ ਚੰਡੀਗੜ੍ਹ ਵੱਲ ਵਧੇ ਕਿਸਾਨ, ਸਰਕਾਰ ਨੂੰ ਦਿੱਤੀ ਚਿਤਾਵਨੀ (ਤਸਵੀਰਾਂ)

PunjabKesari

ਬੈਠਕ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਨੇ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੀ ਸਾਰਥਕ ਗੱਲਬਾਤ ਹੋਈ ਹੈ ਅਤੇ 70 ਫ਼ੀਸਦੀ ਮੰਗਾਂ ਨੂੰ ਸਵੀਕਾਰ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਠਕ ਦੌਰਾਨ ਕੀਤਾ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਦਿੱਤੀ ਸਖ਼ਤ ਚਿਤਾਵਨੀ

PunjabKesari

ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜੋ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਉਨ੍ਹਾਂ ਨੂੰ ਛੱਡ ਕੇ ਲਗਭਗ ਸਾਰੀਆਂ ਮੰਗਾਂ 'ਤੇ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ਵਿਖੇ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਖ਼ਤਮ ਕਰ ਦਿੱਤਾ ਜਾਵੇਗਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News