ਦਿੱਲੀ ਤੋਂ ਬੇਰੰਗ ਪਰਤੀਆਂ ਕਿਸਾਨ ਜਥੇਬੰਦੀਆਂ, ਹਰਸਿਮਰਤ ਨੇ ਕੇਂਦਰ ''ਤੇ ਸਾਧਿਆ ਤਿੱਖਾ ਨਿਸ਼ਾਨਾ

10/14/2020 6:13:18 PM

ਬਠਿੰਡਾ (ਕੁਨਾਲ ਬਾਂਸਲ): ਦਿੱਲੀ 'ਚ ਅੱਜ ਖੇਤੀਬਾੜੀ ਮੰਤਰਾਲੇ ਅਤੇ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਦੇ ਨਾਲ ਹੋ ਰਹੀ ਮੀਟਿੰਗ ਦਾ ਬਾਈਕਾਟ ਕਰਦੇ ਹੋਏ ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨਾਂ ਦੀਆਂ ਫਾਈਲਾਂ ਵੀ ਫਾੜ੍ਹੀਆਂ ਗਈਆਂ, ਜਿਸ 'ਤੇ ਬੋਲਦੇ  ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਅੱਜ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣ ਕੇ ਕੋਈ ਕਿਸਾਨਾਂ ਦੇ ਹੱਕ 'ਚ ਨਤੀਜਾ ਕੱਢੇਗੀ ਪਰ ਬੇਹੱਦ ਦੁੱਖ ਹੈ ਕਿ ਜੋ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਬੱਚਿਆਂ ਦੇ ਨਾਲ ਸੜਕਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠਾ ਹੈ। ਉਨ੍ਹਾਂ ਨੂੰ ਦਿੱਲੀ ਵੀ ਜਾ ਕੇ ਨਿਰਾਸ਼ਾ ਹੱਥ ਲੱਗੀ ਹੈ। ਦਿੱਲੀ ਕੇਂਦਰ ਦੇ ਕਿਸੇ ਮੰਤਰੀ ਵਲੋਂ ਕਿਸਾਨਾਂ ਨਾਲ ਗੱਲਬਾਤ ਨਹੀਂ ਕੀਤੀ ਗਈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਹੁਣ ਹੋਰ ਤੇਜ਼ ਕਰਨਾ ਪਵੇਗਾ, ਕਿਉਂਕਿ ਪਾਣੀ ਸਿਰ ਦੇ ਉਪਰੋਂ ਨਿਕਲ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਸੰਘਰਸ਼ 'ਚ ਖੜ੍ਹੀ ਹੈ, ਜਿਸ ਤਰ੍ਹਾਂ ਦਾ ਵੀ ਸੰਘਰਸ਼ ਕਰਨਾ ਪਿਆ। ਅਕਾਲੀ ਦਲ ਪਾਰਟੀ ਪਿੱਛੇ ਨਹੀਂ ਹਟੇਗੀ।

ਇਹ ਵੀ ਪੜ੍ਹੋ: ਨਿਰਦਈ ਪਤੀ ਦੀ ਘਿਨੌਣੀ ਕਰਤੂਤ: ਸੰਗਲਾਂ ਨਾਲ ਬੰਨ੍ਹ ਪਤਨੀ ਦੇ ਹੱਥਾਂ-ਪੈਰਾਂ 'ਤੇ ਬਲੇਡ ਨਾਲ ਕੀਤੇ ਕਈ ਵਾਰ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਈ ਪਲੇਠੀ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਨਾਰਾਜ਼ ਹੋ ਕੇ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਅਤੇ ਦਿੱਲੀ ਸਥਿਤੀ ਖੇਤੀ ਭਵਨ ਦੇ ਬਾਹਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਮੀਟਿੰਗ ਤੋਂ ਬਾਅਦ ਖੇਤੀ ਭਵਨ ਦੇ ਬਾਹਰ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਕੇਂਦਰ ਜਾਣ ਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਮੀਟਿੰਗ ਵਿਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਖੇਤੀ ਕਾਨੂੰਨ ਪੜ੍ਹਨ ਅਤੇ ਇਸ ਬਾਰੇ ਸਮਝਾਉਣ ਦੀ ਗੱਲ ਆਖੀ ਗਈ ਪਰ ਇਸ ਕਾਨੂੰਨ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਸਾਫ਼ ਕਿਹਾ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਇਸ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਵੀ ਕੀਤੀ।

ਇਹ ਵੀ ਪੜ੍ਹੋ: ਅਸਲਾਧਾਰਕਾਂ ਲਈ ਅਹਿਮ ਖ਼ਬਰ: 13 ਦਸੰਬਰ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਲਾਈਸੈਂਸ

Shyna

This news is Content Editor Shyna