ਹਾਈਵੇਅ ਲਈ ਜ਼ਮੀਨਾਂ ਐਕਵਾਇਰ ਕਰਨ ਨੂੰ ਲੈ ਕੇ ਮੁੱਖ ਸਕੱਤਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ
Friday, Aug 23, 2024 - 03:40 PM (IST)
ਲੁਧਿਆਣਾ (ਅਨਿਲ)- ਲੁਧਿਆਣਾ ਰੋਪੜ ਐਕਸਪ੍ਰੈੱਸ-ਵੇ ’ਚ ਜਿਹੜੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਹੈ, ਉਨ੍ਹਾਂ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿਵਾਉਣ ਲਈ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਿਸਾਨਾਂ ਦੇ ਇਕ ਵਫਦ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ’ਚ ਪੰਜਾਬ ਦੇ ਮੁੱਖ ਮੁੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਮੁੱਖ ਸਕੱਤਰ ਵੀ. ਕੇ. ਸਿੰਘ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਮੀਟਿੰਗ ਦੌਰਾਨ ਵਿਧਾਇਕ ਮੁੰਡੀਆਂ ਨੇ ਹਲਕਾ ਸਾਹਨੇਵਾਲ ਤੋਂ ਲੁਧਿਆਣਾ ਰੋਪੜ ਐਕਸਪ੍ਰੈੱਸ-ਵੇ ’ਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਹੈ, ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦਿਵਾਇਆ ਜਾਵੇਗਾ। ਕਿਸਾਨਾਂ ਨੂੰ ਤਸੱਲੀ ਮਿਲਣ ਤੋਂ ਬਾਅਦ ਕਿਸਾਨ ਭਾਈਚਾਰੇ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦਾ ਧੰਨਵਾਦ ਕੀਤਾ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ NSA ਖ਼ਿਲਾਫ਼ ਕੀਤਾ ਹਾਈ ਕੋਰਟ ਦਾ ਰੁਖ
ਵਿਧਾਇਕ ਨੇ ਕਿਹਾ ਕਿ ਇਸ ਐਕਸਪ੍ਰੈੱਸ-ਵੇ ਹਾਈਵੇ ਦੇ ਬਣਨ ਤੋਂ ਬਾਅਦ ਲੋਕਾਂ ਦਾ ਸਫਰ ਅਰਾਮਦਾਇਕ ਬਣਾਉਣ ਲਈ ਐਕਸਪ੍ਰੈਸਵੇ ਦਾ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੈਸ਼ਨਲ ਹਾਈਵੇ ਅਥਾਰਟੀ ਦੁਆਰਾ ਲੁਧਿਆਣਾ ’ਚ ਸਾਰੇ ਪ੍ਰਾਜੈਕਟ ਨੂੰ ਪੂਰਾ ਕਰਵਾਉਣ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8