ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਨੂੰ ਮਿਲੇ ਕਿਸਾਨ, ਇਨ੍ਹਾਂ ਮੁੱਦਿਆਂ ''ਤੇ ਹੋਈ ਗੱਲਬਾਤ
Wednesday, Aug 07, 2024 - 01:32 PM (IST)
ਲੁਧਿਆਣਾ (ਖੁੱਲਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂਆਂ ਨੇ ਲਾਡੋਵਾਲ ਟੋਲ ਪਲਾਜ਼ਾ ਦੇ ਮੁੱਖ ਅਧਿਕਾਰੀ (ਮੈਨੇਜਰ) ਨਾਲ ਮੁਲਾਕਾਤ ਕਰਦੇ ਹੋਏ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਹੋਰ ਕਾਰਡਧਾਰਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਬੇਨਤੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਦੋ ਹੋਰ ਟੋਲ ਪਲਾਜ਼ੇ ਹੋਏ ਬੰਦ
ਇਸ ਮੌਕੇ ਗੱਲਬਾਤ ਦੌਰਾਨ ਰੋਸ਼ਨ ਸਿੰਘ ਸਾਗਰ ਅਤੇ ਜਗਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਲਾਡੋਵਾਲ ਦਾ ਟੋਲ ਪਲਾਜ਼ਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਣ ਕਾਰਨ ਹਮੇਸ਼ਾ ਤੋਂ ਹੀ ਵਿਵਾਦਾਂ ’ਚ ਘਿਰਿਆ ਰਹਿੰਦਾ ਹੈ, ਜਿਸ ਕਾਰਨ ਲੋਕਾਂ ਨੂੰ ਵੀ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਦੇ ਮੱਦੇਨਜ਼ਰ ਸਾਡੇ ਵੱਲੋਂ ਇਨ੍ਹਾਂ ਦੇ ਨਾਲ ਮੁਲਾਕਾਤ ਕਰਦਿਆਂ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸਾਹਮਣੇ ਰੱਖਿਆ ਗਿਆ ਹੈ। ਉਮੀਦ ਹੈ ਕਿ ਜਲਦ ਹੀ ਮੁਲਾਕਾਤ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਰਾਹਤ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਨਾਲ ਜੁੜੀ ਵੱਡੀ ਖ਼ਬਰ, ਕਿਸਾਨ ਜਥੇਬੰਦੀਆਂ ਨੇ ਕਰ 'ਤਾ ਵੱਡਾ ਐਲਾਨ
ਕਿਸਾਨਾਂ ਨੇ ਕਿਹਾ ਕਿ ਮੈਨੇਜਰ ਸਾਹਿਬ ਨੇ ਵੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਜਲਦ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ। ਮੁਲਾਕਾਤ ਕਰਨ ਵਾਲਿਆਂ ਵਿਚ ਸੀਨੀਅਰ ਮੀਤ ਪ੍ਰਧਾਨ ਪੰਜਾਬ ਰੋਸ਼ਨ ਸਿੰਘ ਸਾਗਰ, ਜਨਰਲ ਸਕੱਤਰ ਪੰਜਾਬ ਜਗਜੀਤ ਸਿੰਘ ਅਰੋੜਾ, ਮੁੱਖ ਬੁਲਾਰਾ ਪੰਜਾਬ ਚਰਨ ਸ਼ਾਹਕੋਟੀ, ਮੀਤ ਪ੍ਰਧਾਨ ਪੰਜਾਬ ਕੈਪਟਨ ਕੁਲਵੰਤ ਸਿੰਘ, ਜਨਰਲ ਸਕੱਤਰ ਲੁਧਿਆਣਾ ਸੁਖਦੇਵ ਸਿੰਘ ਕਨੀਜਾ, ਕੁਲਵਿੰਦਰ ਸਿੰਘ ਸਲੇਮ ਟਾਬਰੀ ਆਦਿ ਸ਼ਾਮਲ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8