ਕਿਸਾਨਾਂ ਨੇ ਮੋਗਾ-ਜਲੰਧਰ ਨੈਸ਼ਨਲ ਹਾਈਵੇ ਕੀਤਾ ਬੰਦ ਕੇਂਦਰ ਸਰਕਾਰ ਖ਼ਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ
Monday, Sep 27, 2021 - 01:51 PM (IST)
ਧਰਮਕੋਟ (ਸਤੀਸ਼) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤ ਬੰਦ ਤਹਿਤ ਸਥਾਨਕ ਮੋਗਾ-ਜਲੰਧਰ ਨੈਸ਼ਨਲ ਹਾਈਵੇ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਕੰਮਲ ਜਾਮ ਕੀਤਾ ਗਿਆ ਅਤੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਹੰਕਾਰੀ ਮੋਦੀ ਸਰਕਾਰ ਕਿਸਾਨਾਂ ਨੂੰ ਅਤੇ ਕਿਸਾਨੀ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਖੇਤੀ ਸਬੰਧੀ ਕਾਲ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰੇ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਰਦ ਨਾ ਕੀਤੇ ਤਾਂ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਜਾਮ ਦੌਰਾਨ ਵੱਡੀ ਗਿਣਤੀ ਵਿੱਚ ਵਾਹਨ ਜਾਮ ਵਿੱਚ ਫਸੇ ਨਜ਼ਰ ਆਏ। ਇਸ ਮੌਕੇ ਕੁਲਜੀਤ ਸਿੰਘ ਪੰਡੋਰੀ, ਕਾਮਰੇਡ ਸੂਰਤ ਸਿੰਘ, ਜਸਕਰਨ ਸਿੰਘ ਚੱਕ ਭੋਰੇ, ਮੇਜਰ ਸਿੰਘ ਦਬੁਰਜੀ, ਸਾਰਜ ਸਿੰਘ, ਭੁਪਿੰਦਰ ਸਿੰਘ ਪੰਡੋਰੀ, ਮਨਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਸ ਮੌਕੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ