ਕਿਸਾਨੀ ਮੋਰਚੇ ਤੋਂ ਪਿੰਡ ਪਰਤੇ ਇਕ ਹੋਰ ਕਿਸਾਨ ਦੀ ਮੌਤ

Sunday, Jul 04, 2021 - 01:21 PM (IST)

ਕਿਸਾਨੀ ਮੋਰਚੇ ਤੋਂ ਪਿੰਡ ਪਰਤੇ ਇਕ ਹੋਰ ਕਿਸਾਨ ਦੀ ਮੌਤ

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ’ਚ ਪਿੰਡ ਬਾਊਪੁਰ ਵਿਖੇ ਦਿੱਲੀ ਵਿਖੇ ਲੱਗੇ ਕਿਸਾਨੀ ਮੋਰਚੇ ਤੋਂ ਵਾਪਸ ਆਏ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੇ ਅੰਤਿਮ ਸੰਸਕਾਰ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਵਲੋਂ ਜਿਥੇ ਪੀੜਤ ਦੇ ਪਰਿਵਾਰ ਨੂੰ ਹੌਸਲਾ ਦਿੱਤਾ ਗਿਆ, ਉਥੇ ਮੋਦੀ ਸਰਕਾਰ ਦੀ ਨਿੰਦਾ ਵੀ ਕੀਤੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕਿਸਾਨ ਬਖਸ਼ੀਸ਼ ਸਿੰਘ ਕਰੀਬ 25 ਦਿਨ ਪਹਿਲਾਂ ਦਿੱਲੀ ਵਿਖੇ ਚਲ ਰਹੇ ਮੋਰਚੇ ਤੋਂ ਵਾਪਸ ਆਇਆ ਸੀ। ਘਰ ਵਾਪਸ ਆਉਂਦੇ ਹੀ ਉਸ ਦੀ ਸਿਹਤ ਖ਼ਰਾਬ ਹੋ ਗਈ, ਜਿਸ ਕਾਰਨ ਇਲਾਜ ਲਈ ਉਸ ਨੂੰ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ। ਉਨ੍ਹਾਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਦੇ ਪਰਿਵਾਰ ਨੂੰ ਬਣਦੀ ਰਾਸ਼ੀ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣ। ਇਸ ਮੌਕੇ ਸੁੱਚਾ ਸਿੰਘ ਬਲੱਗਣ, ਰਾਮ ਮੂਰਤੀ, ਨਿਰਮਲ ਸਿੰਘ ਆਦੀਆਂ, ਬਖਸ਼ੀਸ਼ ਸਿੰਘ ਸੁਲਤਾਨੀ, ਸੁਖਦੇਵ ਸਿੰਘ ਅੱਲੜਪਿੰਡੀ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)


author

rajwinder kaur

Content Editor

Related News