ਕਿਸਾਨ ਅੰਦੋਲਨ ਦੌਰਾਨ ਮੌਤ ਦਾ ਸ਼ਿਕਾਰ ਹੋਏ ਪਰਿਵਾਰਾਂ ਨੂੰ ਪਰਵਾਸੀ ਪੰਜਾਬੀ ਦਾਨੀ ਵੱਲੋਂ ਡੇਢ ਲੱਖ ਦੀ ਮਦਦ
Friday, Jan 22, 2021 - 09:50 AM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਕਿਸਾਨ ਅੰਦੋਲਨ ਦੌਰਾਨ ਮੌਤ ਦਾ ਸ਼ਿਕਾਰ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਿੰਨ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਹੋਰ ਪਰਵਾਸੀ ਪੰਜਾਬੀ ਦਾਨੀ ਸਾਹਮਣੇ ਆਇਆ ਹੈ। ਸੰਤ ਵਤਨ ਸਿੰਘ ਅਤੇ ਨੰਬਰਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਆਦਮਪੁਰ ਦੇ ਰਹਿਨੁਮਾ ਪਰਵਾਸੀ ਪੰਜਾਬੀ ਜਤਿੰਦਰ ਜੇ ਮਿਨਹਾਸ ਨੇ ਰੰਧਾਵਾ, ਸਤੋਰ ਅਤੇ ਟਾਂਡਾ ਦੇ ਪਿੰਡ ਰੜਾ ਨਿਵਾਸੀ ਕਿਸਾਨ ਭੁਪਿੰਦਰ ਸਿੰਘ ਦੇ ਪਰਿਵਾਰ ਨੂੰ 50 -50 ਹਜ਼ਾਰ ਰੁਪਏ ਦੀ ਮਦਦ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ
ਪੜ੍ਹੋ ਇਹ ਵੀ ਖ਼ਬਰ - ਬਾਥਰੂਮ ਦੇ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਨਹਾ ਰਹੀ ਕੁੜੀ ਦੀ ਮੌਤ
ਪਿੰਡ ਰੜਾ ਵਿੱਚ ਮ੍ਰਿਤਿਕ ਕਿਸਾਨ ਦੇ ਪਰਿਵਾਰ ਨੂੰ ਵਿੱਤੀ ਮਦਦ ਭੇਟ ਕਰਦੇ ਮਿਨਹਾਸ ਨੇ ਕਿਹਾ ਕਿ ਅੰਨਦਾਤਿਆ ਦੀ ਵਜ਼ੂਦ ਦੀ ਲੜਾਈ ਲਈ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਵਿੱਚ ਜਾਨਾ ਗਵਾਉਣ ਵਾਲੇ ਇਹ ਕਿਸਾਨ ਸ਼ਹੀਦ ਹਨ। ਉਨ੍ਹਾਂ ਆਖਿਆ ਕਿ ਉਹ ਭਵਿੱਖ ਵਿੱਚ ਵੀ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕਰਨਗੇ। ਇਸ ਮੌਕੇ ਸਿੱਖ ਵਿਦਵਾਨ ਭਗਵਾਨ ਸਿੰਘ ਜੋਹਲ, ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਗੁਰਦੀਪ ਪਰਹਾਰ, ਵਾਈਸ ਚੇਅਰਮੈਨ ਸਰਬਜੀਤ ਸਿੰਘ ਹੁੰਦਲ, ਸਰਪੰਚ ਗੁਰਬਖਸ਼ ਸਿੰਘ, ਸੁਖਦੀਪ ਸਿੰਘ ਸੰਧੂ, ਸੁੱਖਾ ਰੜਾ ਆਦਿ ਮੌਜੂਦ ਸਨ। ਇਸ ਮੌਕੇ ਬਾਬਾ ਸੇਵਾ ਸਿੰਘ ਖੇੜਾ ਸਾਹਿਬ ਵਾਲਿਆਂ ਅਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਮਿਨਹਾਸ ਦੇ ਇਸ ਸੇਵਾ ਮਿਸ਼ਨ ਦੀ ਸ਼ਲਾਂਘਾ ਕੀਤੀ।
ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ