ਕਿਸਾਨ ਅੰਦੋਲਨ ''ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਨੂੰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ
Tuesday, Dec 01, 2020 - 09:33 PM (IST)
ਪਟਿਆਲਾ/ਰੱਖੜਾ (ਬਲਜਿੰਦਰ, ਰਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾਣ ਵਾਲੇ ਅੱਤਿਆਚਾਰ ਦਾ ਨਤੀਜਾ ਭੁਗਤਣਾ ਪਏਗਾ। ਜੇਕਰ ਦੇਸ਼ ਦੇ ਅੰਨਦਾਤਾ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਤਾਂ ਉਸ ਨੂੰ ਕਿਵੇਂ ਬਰਦਾਸ਼ਤ ਕੀਤਾ ਜਾ ਸਕਦਾ ਹੈ। ਬਾਦਲ ਇੱਥੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਨਾਭਾ ਦੇ ਇੰਚਾਰਜ ਕਬੀਰ ਦਾਸ ਦੇ ਗ੍ਰਹਿ ਪਟਿਆਲਾ 'ਚ ਕਰਵਾਏ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ।
ਇਹ ਵੀ ਪੜ੍ਹੋ : ਮੰਤਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀ ਦਾ ਕੇਂਦਰ ਨੂੰ ਵੱਡਾ ਝਟਕਾ
ਬਾਦਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਰੁਖ ਅਪਣਾਉਣਾ ਨਿੰਦਣਯੋਗ ਹੈ। ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਜੋ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਲਈ ਆਪਣੇ ਖੇਤਾਂ 'ਚ ਅਣਥੱਕ ਮਿਹਨਤ ਕਰਕੇ ਅਨਾਜ ਉਗਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਤਰ੍ਹਾਂ ਦਾ ਵਿਵਹਾਰ ਕਰ ਰਹੇ ਹਨ, ਜਿਵੇਂ ਉਹ ਇਸ ਦੇਸ਼ ਦਾ ਹਿੱਸਾ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਤੋਂ ਕਿਸਾਨਾਂ ਦੇ ਹੱਕ 'ਚ ਖੜ੍ਹਾ ਹੈ ਅਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹੈ। ਕਾਂਗਰਸ ਇਸ ਮਾਮਲੇ 'ਤੇ ਵੀ ਆਪਣੀਆਂ ਰੋਟੀਆਂ ਸੇਕਣ ਦਾ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ 'ਤੇ ਚੰਦੂਮਾਜਰਾ ਦਾ ਵੱਡਾ ਬਿਆਨ, ਕੈਪਟਨ ਅਮਰਿੰਦਰ ਸਿੰਘ ਦਿੱਤੀ ਇਹ ਨਸੀਹਤ