ਕਿਸਾਨ ਅੰਦੋਲਨ: ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫ਼ਤ ਡੀਜ਼ਲ ਮੁਹੱਈਆ ਕਰਵਾ ਰਿਹੈ ਅਕਾਲੀ ਦਲ

Wednesday, Dec 09, 2020 - 11:30 AM (IST)

ਕਿਸਾਨ ਅੰਦੋਲਨ: ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਮੁਫ਼ਤ ਡੀਜ਼ਲ ਮੁਹੱਈਆ ਕਰਵਾ ਰਿਹੈ ਅਕਾਲੀ ਦਲ

ਨਵੀਂ ਦਿੱਲੀ/ਅੰਮ੍ਰਿਤਸਰ : ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਲੋਕ ਵੱਖ-ਵੱਖ ਢੰਗ ਨਾਲ ਆਪਣਾ ਸਹਿਯੋਗ ਦੇ ਰਹੇ ਹਨ। ਪੰਜਾਬ ਤੋਂ ਕਿਸਾਨ ਅੰਦੋਲਨ 'ਚ ਹਿੱਸਾ ਲੈਣ ਜਾ ਰਹੇ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਬੁੱਧਵਾਰ ਨੂੰ  ਅਕਾਲੀ ਦਲ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਅੰਦੋਲਨ 'ਚ ਸ਼ਾਮਲ ਹੋਣ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਇਕ ਪੈਟਰੋਲ ਪੰਪ 'ਤੇ ਮੁਫ਼ਤ ਡੀਜ਼ਲ ਮੁਹੱਈਆ ਕਰਵਾਇਆ ਹੈ।

ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ: ਮਾਸੀ ਦੀ ਧੀ ਨਾਲ ਨੌਜਵਾਨ ਨੇ ਮਿਟਾਈ ਆਪਣੀ ਹਵਸ, ਹੋਈ ਗਰਭਵਤੀ
PunjabKesariਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਕੰਮ ਇਸ ਲਈ ਸ਼ੁਰੂ ਕੀਤਾ ਹੈ ਤਾਂ ਕਿ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਇਸ ਅੰਦੋਲਨ 'ਚ ਸ਼ਾਮਲ ਹੋਣ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਅਸੀਂ ਸਥਾਨਕ ਨੌਜਵਾਨਾਂ ਅਤੇ ਐੱਨ.ਆਰ.ਆਈਜ਼. ਦੀ ਮਦਦ ਨਾਲ ਅਜਿਹਾ ਕਰ ਰਹੇ ਹਾਂ। ਇਥੇ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਆਪਣੀ ਪੁਰਾਣੀ ਸਹਿਯੋਗੀ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਨਾਤਾ ਤੋੜ ਚੁੱਕੀ ਹੈ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਕੇਂਦਰ 'ਤੇ ਨਿਸ਼ਾਨਾ ਸਾਧ ਰਹੇ ਹਨ। 

ਇਹ ਵੀ ਪੜ੍ਹੋ :  ਕਾਮਰੇਡ ਬਲਵਿੰਦਰ ਸਿੰਘ ਹੱਤਿਆ ਦਾ ਮੁੱਖ ਦੋਸ਼ੀ ਗੈਂਗਸਟਰ ਸੁੱਖ ਭਿਖਾਰੀਵਾਲ ਦੁਬਈ ਤੋਂ ਗ੍ਰਿਫ਼ਤਾਰ!

PunjabKesari

ਦਿੱਲੀ 'ਚ ਅੱਜ 14ਵਾਂ ਦਿਨ 
ਇਥੇ ਦੱਸ ਦੇਈਏ ਕਿ ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 14ਵਾਂ ਦਿਨ ਹੈ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੇ ਲਈ ਬੀਤੇ ਮੰਗਵਾਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ, ਜਿਸ ਨੂੰ ਲੋਕਾਂ ਦਾ ਪੂਰਨਾ ਸਮਰਥਨ ਮਿਲਿਆ ਹੈ। ਕਿਸਾਨਾਂ ਨੂੰ ਹੁਣ ਸਿਆਸੀ ਦਲਾਂ, ਫਿਲਮੀ ਹਸਤੀਆਂ, ਕਲਾਕਾਰਾਂ ਸਮੇਤ ਸਮਾਜ ਦੇ ਵੱਖ-ਵੱਖ ਤਬਕਿਆਂ ਦਾ ਸਾਥ ਮਿਲ ਰਿਹਾ ਹੈ। ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ।

ਨੋਟ— ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਮੁਹੱਈਆਂ ਕਰਵਾਏ ਜਾ ਰਹੇ ਮੁਫ਼ਤ ਡੀਜ਼ਲ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕਮੈਂਟ ਬਾਕ 'ਚ ਦਿਓ ਆਪਣੀ ਰਾਏ


author

Baljeet Kaur

Content Editor

Related News