ਕਿਸਾਨ ਅੰਦੋਲਨ 130 ਕਰੋੜ ਭਾਰਤੀਆਂ ਦੀ ਆਵਾਜ਼ : ਜੇ.ਬੀ. ਸਿੰਘ ਚੌਧਰੀ

Wednesday, Mar 24, 2021 - 09:28 PM (IST)

ਜਲੰਧਰ (ਧਵਨ) : ਸਮਾਜ ਸੇਵਕ ਲਾਇਨ ਜੇ.ਬੀ. ਸਿੰਘ ਚੌਧਰੀ ਨੇ ਸਿੰਘੂ ਹੱਦ 'ਤੇ ਕਿਸਾਨ ਅੰਦੋਲਨ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਵਿੱਚ ਉਠ ਰਹੀ ਆਵਾਜ਼ ਦੇਸ਼ ਦੇ 130 ਕਰੋੜ ਲੋਕਾਂ ਦੀ ਆਵਾਜ਼ ਹੈ ਜਿਸ ਨੂੰ ਅਣਗੌਲਿਆਂ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਅੰਦੋਲਨ ਦੌਰਾਨ ਆਪਸੀ ਏਕਤਾ ਨੂੰ ਬਣਾਈ ਰੱਖਿਆ ਹੈ ਪਰ ਦੁੱਖ ਭਰੀ ਗੱਲ ਇਹ ਹੈ ਕਿ ਇਸ ਵਿੱਚ ਅਨੇਕਾਂ ਬਜ਼ੁਰਗ, ਜਵਾਨ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਇਹ ਕੁਰਬਾਨੀ ਆਪਣੇ ਲਈ ਨਹੀਂ ਸਗੋਂ ਦੇਸ਼ ਲਈ ਦਿੱਤੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਕਾਂਗਰਸ ’ਚ ਫਿਰ ਫਸਿਆ ਪੇਚ, ਕੀਤੇ ਟਵੀਟ ਨੇ ਛੇੜੀ ਨਵੀਂ ਚਰਚਾ

ਉਨ੍ਹਾਂ ਕਿਸਾਨਾਂ ਵਲੋਂ ਵਿਖਾਈ ਦਿਲੇਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਗਰਮੀ ਤੇ ਨਾ ਹੀ ਸਰਦੀ ਦੀ ਪਰਵਾਹ ਕੀਤੀ।ਪਹਿਲਾਂ ਪੰਜਾਬ ਵਿੱਚ ਮੋਰਚਾ ਲਗਾ ਕੇ ਕਿਸਾਨ ਡਟੇ ਰਹੇ ਅਤੇ ਫਿਰ ਉਹ ਪਿਛਲੇ 4 ਮਹੀਨੀਆਂ ਤੋਂ ਦਿੱਲੀ ਦੇ ਸਿੰਘੂ ਹੱਦ 'ਤੇ ਡਟੇ ਹੋਏ ਹਨ। ਜੇ.ਬੀ. ਸਿੰਘ ਚੌਧਰੀ ਨੇ ਕੇਂਦਰ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਹੁਣ ਲੋਕਾਂ ਨੂੰ 28 ਤੋਂ 30 ਰੁਪਏ ਕਿੱਲੋ ਆਟਾ ਮਿਲ ਰਿਹਾ ਹੈ ਪਰ ਕੇਂਦਰੀ ਖੇਤੀਬਾੜੀ ਕਾਨੂੰਨਾਂ ਕਾਰਨ ਆਉਣ ਵਾਲੇ ਸਮੇਂ ਵਿੱਚ ਆਟੇ ਦੀ ਕੀਮਤ ਵੱਧ ਕੇ 70 ਤੋਂ 80 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਨਾ ਤਾਂ ਕਿਸਾਨ ਹੈ ਅਤੇ ਨਾ ਹੀ ਉਨ੍ਹਾਂ ਦੀ ਖੇਤੀਬਾੜੀ ਲਈ ਕੋਈ ਜ਼ਮੀਨ ਹੈ। ਸਮਾਜ ਸੇਵਕ ਹੋਣ ਦੇ ਨਾਤੇ ਉਨ੍ਹਾਂ ਦੀ ਸਿੰਘੂ ਹੱਦ ਦੇ ਰੰਗ ਮੰਚ ਤੋਂ ਕਿਸਾਨਾਂ ਨਾਲ ਰੂ-ਬ-ਰੂ ਹੋਣ ਦੀ ਤਮੰਨਾ ਸੀ, ਜੋ ਅੱਜ ਪੂਰੀ ਹੋਈ। ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਤੋਂ ਪਲਾਇਨ ਕਰ ਕੇ ਆਉਣ ਵਾਲੇ ਲੋਕਾਂ ਦੀ ਚਰਚਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ/ਜਗ ਬਾਣੀ ਵਲੋਂ ਸ਼੍ਰੀ ਵਿਜੈ ਚੋਪੜਾ ਨੇ ਇਨ੍ਹਾਂ ਪੀੜਤ ਪਰਿਵਾਰਾਂ ਲਈ 500 ਤੋਂ ਜ਼ਿਆਦਾ ਰਾਹਤ ਸਮੱਗਰੀ ਦੇ ਟਰੱਕ ਭਿਜਵਾਏ ਹਨ, ਜੋ ਆਰ.ਐੱਸ. ਪੁਰਾ, ਰਾਜੌਰੀ ਅਤੇ ਸ਼੍ਰੀਨਗਰ ਵਰਗੇ ਦੂਰ-ਦਰਾਡੇ ਦੇ ਖੇਤਰਾਂ ਵਿੱਚ ਵੰਡੇ ਹੋਏ ਹਨ।

ਇਹ ਵੀ ਪੜ੍ਹੋ : ਪਟਿਆਲਾ ਦੇ ਐੱਸ.ਐੱਸ.ਪੀ. ਦੀ ਸਖ਼ਤ ਕਾਰਵਾਈ, 7 ਪੁਲਸ ਅਧਿਕਾਰੀ ਨੌਕਰੀ ਤੋਂ ਕੀਤੇ ਬਰਖਾਸਤ

ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਦੇਸ਼ਵਾਸੀਆਂ ਨੂੰ ਜਾਗਰੂਕ ਹੋਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਸੁਣਵਾਈ ਨਹੀਂ ਹੋਈ ਤਾਂ ਇਸਦਾ ਖਾਮਿਆਜ਼ਾ ਹਰ ਇੱਕ ਦੇਸ਼ ਵਾਸੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਨੇ ਨੌਜਵਾਨਾਂ ਵਲੋਂ ਵਿਖਾਈ ਗਈ ਸਹਿਣਸ਼ੀਲਤਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਗਰਮ ਖੂਨ ਹੋਣ ਦੇ ਬਾਵਜੂਦ ਉਨ੍ਹਾਂ ਨੇ ਆਪਣੇ-ਆਪ ਨੂੰ ਦਾਇਰੇ ਵਿੱਚ ਰੱਖਿਆ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Sunny Mehra

Content Editor

Related News