ਝੋਨੇ ਦੀ ਸਿੱਧੀ ਬਿਜਾਈ ''ਚ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਪੂਰੇ ਪੰਜਾਬ ''ਚੋਂ ਮੋਹਰੀ
Thursday, Jul 03, 2025 - 12:58 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫ਼ਸਰ ਰਾਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਸਬਸਿਡੀ ਹਾਸਲ ਕਰਨ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ’ਚ ਵਾਧਾ ਕਰਦਿਆਂ ਹੁਣ ਆਖ਼ਰੀ ਮਿਤੀ 15 ਜੁਲਾਈ ਕਰ ਦਿੱਤੀ ਗਈ ਹੈ। ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਦੀ ਵੈੱਬਸਾਈਟ https://agrimachinerypb.com/ ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ’ਚ ਫਾਜ਼ਿਲਕਾ ਦੇ ਕਿਸਾਨਾ ਵੱਲੋਂ ਹੁਣ ਤੱਕ 81,461 ਏਕੜ ਝੋਨੇ ਦੀ ਬਿਜਾਈ ਹੋ ਚੁੱਕੀ ਹੈ। ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ’ਚ ਫਾਜ਼ਿਲਕਾ ਦੇ ਕਿਸਾਨ ਰਾਜ ਭਾਰ ’ਚੋਂ ਮੋਹਰੀ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਉਹ ਪੋਰਟਲ 'ਤੇ ਅਪਲਾਈ ਜ਼ਰੂਰ ਕਰਨ ਕਿਉਂਕਿ ਪੋਰਟਲ ’ਤੇ ਅਪਲਾਈ ਕਰਨ ਵਾਲੇ ਕਿਸਾਨਾਂ ਨੂੰ ਹੀ ਸਬਸਿਡੀ ਦੀ ਰਕਮ ਮਿਲੇਗੀ।