ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦਾ ਦਬਾ ਰਹੇ ਨੇ ਗਲਤ ਬਟਨ: ਜੌਹਲ

Tuesday, Oct 06, 2020 - 09:45 PM (IST)

ਜਲੰਧਰ : ਪੰਜਾਬ ਦੇ ਪ੍ਰਸਿੱਧ ਖੇਤੀਬਾੜੀ ਅਰਥ ਸ਼ਾਸਤਰੀ ਅਤੇ ਪਦਮ ਭੂਸ਼ਨ ਜੇਤੂ ਸਰਦਾਰਾ ਸਿੰਘ ਜੌਹਲ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਏ ਜਾ ਰਹੇ ਧਰਨਿਆਂ ਨੂੰ ਗਲਤ ਕਰਾਰ ਦਿੱਤਾ ਅਤੇ ਕਿਹਾ ਕਿ ਪੰਜਾਬ ਦੇ ਕਿਸਾਨ ਕਾਨੂੰਨ ਜਾਣੇ ਬਗੈਰ ਹੀ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦਾ ਗਲਤ ਬਟਨ ਦਬਾ ਰਹੇ ਹਨ।

ਡਾ. ਜੌਹਲ ਨੇ ਆਪਣੇ ਫੇਸਬੁੱਕ 'ਤੇ ਲਿਖਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 2006 ਵਿੱਚ ਖੇਤੀਬਾੜੀ ਉਤਪਾਦਨ ਮਾਰਕੀਟ (ਸੋਧ) ਐਕਟ 2006 ਪਾਸ ਕਰਕੇ ਪ੍ਰਾਈਵੇਟ ਮੰਡੀਆਂ ਦਾ ਰਾਹ ਖੋਲ੍ਹਿਆ ਸੀ, ਜਦੋਂ ਕਿ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ 2013 ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਕੰਟਰੈਕਟ ਫਾਰਮਿੰਗ ਐਕਟ-2013 ਨੂੰ ਪਾਸ ਕਰ ਦਿੱਤਾ ਹੈ ਅਤੇ ਹੁਣ ਜਦੋਂ ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕਾਨੂੰਨ ਲਾਗੂ ਕਰ ਦਿੱਤਾ ਹੈ, ਤਾਂ ਇਹ ਦੋਵੇਂ ਰਾਜਨੀਤਿਕ ਪਾਰਟੀਆਂ ਕੇਂਦਰ ਸਰਕਾਰ ਦੇ ਪਿੱਛੇ ਪੈ ਗਈਆਂ ਹਨ। ਸਰਦਾਰ ਸਿੰਘ ਜੌਹਲ ਨੇ ਸੂਬੇ ਦੇ ਕਿਸਾਨਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਸੰਬੋਧਨ ਕਰਦਿਆਂ ਲਿਖਿਆ ਕਿ ਜਿਸ ਕਾਨੂੰਨ ਦਾ ਤੁਸੀਂ ਵਿਰੋਧ ਕਰ ਰਹੇ ਹੋ, ਟੁੱਟੇ ਕਿਸਾਨ ਸੰਗਠਨਾਂ, ਕਿਸਾਨ ਭਰਾਵਾਂ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ, ਜਿਹੜੇ ਕਾਨੂੰਨਾ ਦਾ ਵਿਰੋਧ ਕਰ ਰਹੀਆਂ ਹਨ ਉਹ ਪੰਜਾਬ ਵਿੱਚ ਪਹਿਲਾਂ ਹੀ ਲਾਗੂ ਹਨ।
 


Bharat Thapa

Content Editor

Related News