ਪੰਜਾਬ ਦੇ ਕਿਸਾਨ ਸਾਵਧਾਨ, ਜਾਰੀ ਹੋ ਗਿਆ ਅਲਰਟ
Tuesday, Oct 08, 2024 - 06:29 PM (IST)
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰੀ ਖ਼ਬਰ ਹੈ ਕਿਉਂਕਿ ਮੌਸਮ ਵਿਭਾਗ ਨੇ ਪੰਜਾਬ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ 'ਚ ਕੁਝ ਥਾਵਾਂ ਉਤੇ ਮੀਂਹ ਪਵੇਗਾ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਇਥੇ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਖ਼ਤਮ ਹੋਣ ਤੋਂ ਬਾਅਦ ਅਕਤੂਬਰ 'ਚ ਤਾਪਮਾਨ ਲਗਾਤਾਰ ਵਧਿਆ ਹੈ, ਜਿਸ ਦੇ ਚੱਲਦੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਹੈ ਪਰ ਹੁਣ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਕਾਰਣ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ, ਅਜਿਹਾ ਇਸ ਲਈ ਕਿਉਂਕਿ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਖੁੱਲ੍ਹੇ ਅਸਮਾਨ ਹੇਠ ਪਈ ਹੈ, ਜੇਕਰ ਬਾਰਿਸ਼ ਆਉਂਦੀ ਹੈ ਤਾਂ ਕਿਸਾਨਾਂ ਦੀ ਜਿਣਸ ਮੀਂਹ ਕਾਰਣ ਭਿੱਜ ਸਕਦੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਵਿਭਾਗ ਮੁਤਾਬਕ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ, ਫ਼ਾਜ਼ਿਲਕਾ, ਪਠਾਨਕੋਟ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਬਿਜਲੀ ਅਤੇ ਤੂਫਾਨ ਦਾ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ ਜੇਲ੍ਹ 'ਚੋਂ ਮੁਲਜ਼ਮਾਂ ਨੂੰ ਪੇਸ਼ੀ 'ਤੇ ਲੈ ਕੇ ਜਾ ਰਹੇ ਦੋ ਥਾਣੇਦਾਰਾਂ ਦੀਆਂ ਮਿਲੀਆਂ ਲਾਸ਼ਾਂ
ਮੌਸਮ ਵਿਭਾਗ ਨੇ ਕਿਹਾ ਹੈ ਕਿ ਭਾਰਤ ਵਿਚ ਮੌਸਮ ਵਿਚ ਕੁਝ ਬਦਲਾਅ ਆਇਆ ਹੈ। ਆਂਧਰਾ ਪ੍ਰਦੇਸ਼ ਦੇ ਤੱਟ, ਬੰਗਲਾਦੇਸ਼ ਦੇ ਪੂਰਬੀ ਤੱਟ, ਅਰੁਣਾਚਲ ਪ੍ਰਦੇਸ਼-ਆਸਾਮ ਸਰਹੱਦ ਅਤੇ ਉੱਤਰ ਪੱਛਮੀ ਭਾਰਤ ਦੀ ਸਰਹੱਦ ‘ਤੇ ਇੱਕੋ ਸਮੇਂ ਚਾਰ ਚੱਕਰਵਾਤੀ ਸਰਕੂਲੇਸ਼ਨ ਸਿਸਟਮ ਬਣ ਰਹੇ ਹਨ। ਇਸ ਕਾਰਨ ਉਨ੍ਹਾਂ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਭਾਰਤ, ਤਾਮਿਲਨਾਡੂ, ਕੇਰਲ ਅਤੇ ਅੰਦਰੂਨੀ ਕਰਨਾਟਕ ‘ਚ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਹੱਲ ਕੀਤਾ ਮਸਲਾ, ਕਿਸਾਨਾਂ ਲਈ ਆ ਗਈ ਚੰਗੀ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8