ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ

Tuesday, Oct 01, 2024 - 06:27 PM (IST)

ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ

ਚੰਡੀਗੜ੍ਹ : ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸੰਬੰਧ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਨਾਲ ਹੀ ਉਨ੍ਹਾਂ ਨੂੰ ਮੰਡੀਆਂ ਦੇ ਦੌਰੇ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। 

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਸੁਰੱਖਿਆ, ਗ੍ਰਹਿ ਮੰਤਰਾਲਾ ਅਲਰਟ

ਮੁੱਖ ਮੰਤਰੀ ਨੇ ਆਖਿਆ ਕਿ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਖ਼ਰੀਦ, ਲਿਫਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਨੂੰ ਕਿਹਾ ਗਿਆ ਹੈ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਅਸੀਂ ਸ਼ੈਲਰ ਮਾਲਕਾਂ ਦੀਆਂ ਅਸਲ ਮੰਗਾਂ ਨੂੰ ਵੀ ਕੇਂਦਰ ਸਰਕਾਰ ਮੂਹਰੇ ਚੁੱਕ ਰਹੇ ਹਾਂ। ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਲਾਭ ਪਹੁੰਚਾਉਣ ਲਈ ਮੰਡੀ ਲੇਬਰ ਚਾਰਜ 'ਚ ਵੀ ਬੇਮਿਸਾਲ ਵਾਧਾ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੌਰਾਨ ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News