ਪੰਜਾਬ ਦੇ ਕਿਸਾਨਾਂ ਲਈ ਹੋ ਗਿਆ ਵੱਡਾ ਐਲਾਨ

Wednesday, Nov 06, 2024 - 06:54 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿਚ ਗੰਨੇ ਦੀ ਫ਼ਸਲ ਹੇਠ ਰਕਬੇ ਵਿਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ ਵਿਚ ਬਣੇ ਗੰਭੀਰ ਹਾਲਾਤ, ਬੇਹੱਦ ਚੌਕਸ ਰਹਿਣ ਦੀ ਲੋੜ

ਉਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਸੀਜ਼ਨ ਵਿਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਇਕੱਠੀਆਂ ਤਿੰਨ ਲਾ .ਸ਼ਾਂ ਮਿਲਣ ਨਾਲ ਹਿੱਲਿਆ ਪੰਜਾਬ, ਮੰਜ਼ਰ ਦੇਖ ਉਡ ਗਏ ਹੋਸ਼

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਵਿਦਵਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News