ਵੱਡੀ ਖ਼ਬਰ: ਪੰਜਾਬ ਦੇ 11 ਹਜ਼ਾਰ ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
Friday, Mar 10, 2023 - 10:02 AM (IST)
ਨਵੀਂ ਦਿੱਲੀ/ ਜਲੰਧਰ (ਭਾਸ਼ਾ) : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ,ਜਿਸ ਵਿਚ 4,000 ਏਕੜ ਤੋਂ ਵੱਧ ਭੂਮੀ ’ਤੇ ਕਬਜ਼ਾ ਰੱਖਣ ਵਾਲੇ 11,200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : 28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ
ਇਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਭੋਂਦੇਦਾਰ, ਬੁਟੇਮਾਰ, ਡੋਹਲੀਦਾਰ, ਇੰਸਾਰ ਮਿਆਦੀ, ਮੁਕੱਰਰਿਦਾਰ, ਮੁੰਧੀਮਾਰ, ਪਨਾਹੀ ਕਦੀਮ, ਸੌਂਜੀਦਾਰ ਜਾਂ ਤਾਰਾਦਾਦਕਰ (ਮਾਲਿਕਾਨਾ ਅਧਿਕਾਰ ਨਿਹਿੱਤ ਕਰਨਾ) ਬਿੱਲ, 2020 ਪੰਜਾਬ ਵਿਧਾਨ ਸਭਾ ਵਲੋਂ 2020 ਵਿਚ ਉਸ ਸਮੇਂ ਪਾਸ ਕੀਤਾ ਗਿਆ ਸੀ, ਜਦੋਂ ਕਾਂਗਰਸ ਸਰਕਾਰ ਸੱਤਾ ਵਿਚ ਸੀ। ਕਾਨੂੰਨ ਨੂੰ ਬਾਅਦ ਵਿਚ ਆਮ ਆਦਮੀ ਪਾਰਟੀ ਸਰਕਾਰ ਨੇ ਵੀ ਮਨਜ਼ੂਰੀ ਦੇ ਦਿੱਤੀ ਸੀ।
ਇਹ ਵੀ ਪੜ੍ਹੋ : ਕਹਿਰ ਵਰ੍ਹਾਊ ਗਰਮੀ ਪੈਣ ਦੀਆਂ ਖ਼ਬਰਾਂ ਦਰਮਿਆਨ ਪੰਜਾਬੀਆਂ ਲਈ ਇਕ ਹੋਰ ਵੱਡਾ ਸੰਕਟ
ਇਹ ਕਦਮ ਉਚਿਤ ਮੁਆਵਜ਼ੇ ਦਾ ਭੁਗਤਾਨ ਕਰਨ ਤੋਂ ਬਾਅਦ 4,000 ਏਕੜ ਤੋਂ ਵੱਧ ਭੂਮੀ ’ਤੇ ਕਬਜ਼ਾ ਰੱਖਣ ਵਾਲੇ 11,200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦੇ ਅਧਿਕਾਰ ਦੀ ਇਜਾਜ਼ਤ ਦਿੰਦਾ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਹ ਉਮੀਦ ਕੀਤੀ ਜਾਂਦੀ ਹੈ ਕਿ ਕਾਨੂੰਨ ਅਜਿਹੀ ਭੂਮੀ ਵਾਹੁਣ ਵਾਲਿਆਂ ਨੂੰ ਸਸ਼ਕਤ ਕਰੇਗਾ, ਜੋ ਸਮਾਜ ਦੇ ਆਰਥਿਕ ਤੇ ਸਮਾਜਿਕ ਰੂਪ ਤੋਂ ਕਮਜ਼ੋਰ ਵਰਗਾਂ ਦੇ ਹਨ।
ਇਹ ਵੀ ਪੜ੍ਹੋ : ਲੰਮੇ ਸਮੇਂ ਬਾਅਦ ਸਾਹਮਣੇ ਆਏ ਪ੍ਰਕਾਸ਼ ਸਿੰਘ ਬਾਦਲ, ਪੰਜਾਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਰਾਸ਼ਟਰਪਤੀ ਨੇ ਤੇਲੰਗਾਨਾ ਦੇ ਇਕ ਬਿੱਲ ਨੂੰ ਵੀ ਆਪਣੀ ਮਨਜ਼ੂਰੀ ਦਿੱਤੀ, ਜੋ ਗੰਭੀਰ ਅਪਰਾਧਾਂ ਦੇ ਮਾਮਲਿਆਂ ਵਿਚ ਅਦਾਲਤ ਵਲੋਂ ਤੈਅ ਕੀਤੀ ਗਈ ਤਾਰੀਖ਼ ’ਤੇ ਮੁਲਜ਼ਮਾਂ ਨੂੰ ਪੇਸ਼ ਕਰਨ ਵਿਚ ਅਸਫਲ ਰਹਿਣ ’ਤੇ ਜ਼ਮਾਨਤ ਲੈਣ ਵਾਲੇ ਲੋਕਾਂ ’ਤੇ ਜੁਰਮਾਨਾ ਲਾਉਣ ਦੀ ਇਜਾਜ਼ਤ ਦਿੰਦਾ ਹੈ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ