ਰਾਹਤ ਭਰੀ ਖ਼ਬਰ: ਸਰਕਾਰ ਦੀ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਖੋਲ੍ਹਿਆ ਜਾਮ, ਹੁਣ ਇਸ ਜਗ੍ਹਾ ਲਾਉਣਗੇ ਧਰਨਾ

Thursday, Nov 17, 2022 - 12:35 AM (IST)

ਰਾਹਤ ਭਰੀ ਖ਼ਬਰ: ਸਰਕਾਰ ਦੀ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਖੋਲ੍ਹਿਆ ਜਾਮ, ਹੁਣ ਇਸ ਜਗ੍ਹਾ ਲਾਉਣਗੇ ਧਰਨਾ

ਅੰਮ੍ਰਿਤਸਰ : ਇਸ ਸਮੇਂ ਦੀ ਵੱਡੀ ਖ਼ਬਰ ਕਿਸਾਨਾਂ ਵੱਲੋਂ ਲਗਾਏ ਧਰਨੇ ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਲਗਾਇਆ ਗਿਆ ਜਾਮ ਫਿਲਹਾਲ ਖੋਲ੍ਹ ਦਿੱਤਾ ਗਿਆ ਹੈ ਪਰ ਇਸ ਦੇ ਨਾਲ ਹੀ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਖ਼ਬਰ ਮਿਲੀ ਹੈ ਕਿ ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ ਕਿਸਾਨਾਂ ਵੱਲੋਂ ਚੱਕਾ ਜਾਮ, ਲੋਕ ਪ੍ਰੇਸ਼ਾਨ, ਕਈ ਐਂਬੂਲੈਂਸਾਂ ਫਸੀਆਂ

ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਕਿਸਾਨਾਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਮੋਰਚਾ ਖੋਲ੍ਹ ਦਿੱਤਾ ਸੀ ਅਤੇ ਪੁਲ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਕਿਸਾਨਾਂ ਦੇ ਧਰਨੇ ਤੋਂ ਬਾਅਦ ਸ਼ਹਿਰ ਵਿੱਚ ਆਉਣ-ਜਾਣ ਵਾਲੇ ਸਾਰੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਪਰ ਹੁਣ ਰਾਹਤ ਦੀ ਖ਼ਬਰ ਇਹ ਹੈ ਕਿ ਕਿਸਾਨਾਂ ਨੇ ਭੰਡਾਰੀ ਪੁਲ 'ਤੇ ਲਗਾਇਆ ਜਾਮ ਫਿਲਹਾਲ ਖੋਲ੍ਹ ਦਿੱਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਰਾਹਗੀਰਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ 'ਚ ਰੱਖਦਿਆਂ ਹੁਣ ਕੱਥੂਨੰਗਲ ਟੋਲ ਪਲਾਜ਼ਾ ਵਿਖੇ ਸਵੇਰੇ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਕਾਰ ਛੱਡ ਕੇ ਭੱਜਿਆ ਨੌਜਵਾਨ, ਖੋਲ੍ਹ ਕੇ ਵੇਖੀ ਤਾਂ ਪਈਆਂ ਭਾਜੜਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News