ਕਿਸਾਨਾਂ ਵਲੋਂ ਅਕਸ਼ੈ ਕੁਮਾਰ ਦੀ ਫਿਲਮ ਦਾ ਵਿਰੋਧ, ਦਿੱਤੀ ਇਹ ਚਿਤਾਵਨੀ

08/27/2021 12:00:38 PM

ਲੁਧਿਆਣਾ (ਸਲੂਜਾ) : ਲੁਧਿਆਣਾ ਦਾ ਪੈਵੀਲੀਅਨ ਮਾਲ ਇਕ ਵਾਰ ਫਿਰ ਉਸ ਸਮੇਂ ਪੁਲਸ ਛਾਉਣੀ ’ਚ ਤਬਦੀਲ ਹੋ ਗਿਆ, ਜਦੋਂ ਕਿਸਾਨ ਅਤੇ ਨੌਜਵਾਨ ਵੱਡੀ ਗਿਣਤੀ ’ਚ ਫਿਲਮੀ ਅਦਾਕਾਰ ਅਕਸ਼ੇ ਕੁਮਾਰ ਦੀ ਫਿਲਮ ‘ਬੈੱਲ ਬਾਟਮ’ ਦਾ ਵਿਰੋਧ ਕਰਨ ਪੁੱਜ ਗਏ। ਇਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਨੌਜਵਾਨਾਂ ਦਾ ਕਹਿਣਾ ਸੀ ਕਿ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਆਪਣੇ ਨਿੱਜੀ ਸਵਾਰਥਾਂ ਖਾਤਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੀ ਗੁਣਗਾਨ ਕਰਨ ਨੂੰ ਆਪਣਾ ਜੀਵਨ ਸਮਝਦੇ ਹਨ, ਜਦੋਂਕਿ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਤਿੰਨੋਂ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 1 ਸਾਲ ਤੋਂ ਦਿੱਲੀ ’ਚ ਸੜਕਾਂ ’ਤੇ ਬੈਠੇ ਹੋਏ ਹਨ।

ਇਹ ਵੀ ਪੜ੍ਹੋ : ਟ੍ਰਾਂਸਫਰ ਕਰਵਾ ਕੇ ਕਿਸੇ ਹੋਰ ਸਕੂਲ ’ਚ ਗਏ ਅਧਿਆਪਕਾਂ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਵਿਸ਼ੇਸ਼ ਨਿਰਦੇਸ਼

ਫਿਲਮੀ ਅਦਾਕਾਰ ਅਕਸ਼ੇ ਕੁਮਾਰ ਨੇ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਕਰਨ ਦੀ ਬਜਾਏ ਕੇਵਲ ਮੋਦੀ ਦੀਆਂ ਨੀਤੀਆਂ ਨੂੰ ਹੀ ਦੇਸ਼ ਹਿਤੈਸ਼ੀ ਦੱਸਣ ਦਾ ਠੇਕਾ ਲਿਆ ਹੋਇਆ ਹੈ। ਕਿਸਾਨਾਂ ਅਤੇ ਨੌਜਵਾਨਾਂ ਨੇ ਇਹ ਚਿਤਾਵਨੀ ਦਿੱਤੀ ਕਿ ਇਸ ਦੀ ਕੋਈ ਵੀ ਫਿਲਮ ਪੰਜਾਬ ਦੇ ਕਿਸੇ ਵੀ ਸਿਨੇਮਾਘਰ ਵਿਚ ਨਹੀਂ ਚੱਲਣ ਦੇਣਗੇ ਅਤੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਫਿਲਮ ਨੂੰ ਹਟਵਾ ਦੇਣ, ਨਹੀਂ ਤਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਡੀ. ਐੱਸ. ਜੀ. ਪੀ. ਸੀ. ਦੀਆਂ ਚੋਣਾਂ ’ਚ ਵੱਡੀ ਜਿੱਤ ਅਕਾਲੀ ਦਲ ਲਈ ਸ਼ੁੱਭ ਸੰਕੇਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News