ਨੂਰਮਹਿਲ ’ਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦਾ ਕਿਸਾਨਾਂ ਵਲੋਂ ਵਿਰੋਧ, ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਭੱਜੇ

Thursday, May 02, 2024 - 05:58 AM (IST)

ਨੂਰਮਹਿਲ ’ਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦਾ ਕਿਸਾਨਾਂ ਵਲੋਂ ਵਿਰੋਧ, ਸਵਾਲਾਂ ਦੇ ਜਵਾਬ ਦਿੱਤੇ ਬਿਨਾਂ ਭੱਜੇ

ਨੂਰਮਹਿਲ (ਸ਼ਰਮਾ)– ਅੱਜ ਨੂਰਮਹਿਲ ਦੀ ਭਾਜਪਾ ਇਕਾਈ ਵਲੋਂ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਚੋਣ ਪ੍ਰਚਾਰ ਲਈ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦਾ ਕਿਸਾਨ ਜਥੇਬੰਦੀਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਕੰਟਰੋਲ ਕਰਨ ਲਈ ਪੁਲਸ ਵਲੋਂ ਵੀ ਸੁਖਾਵੇਂ ਪ੍ਰਬੰਧ ਕੀਤੇ ਗਏ। ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀ ਖ਼ਬਰ !

ਜਥੇਬੰਦੀਆਂ ਨੂੰ ਵਿਰੋਧ ਕਰਨ ਦੀ ਵਜ੍ਹਾ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰ ਕੋਲੋਂ ਕੁਝ ਸਵਾਲਾਂ ਦੇ ਜਵਾਬ ਲੈਣ ਲਈ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਸਵਾਲ ਕੁਝ ਇਸ ਤਰ੍ਹਾਂ ਸਨ ਕਿ ਦਿੱਲੀ ਅੰਦੋਲਨ ’ਚ 750 ਕਿਸਾਨਾਂ ਨੂੰ ਸ਼ਹਾਦਤ ਦੇਣੀ ਪਈ, ਲਖੀਮਪੁਰ ਖੀਰੀ ’ਚ ਹੱਕ ਮੰਗਦੇ ਕਿਸਾਨਾਂ ’ਤੇ ਗੱਡੀ ਚਡ਼੍ਹਾ ਕੇ ਕੁਚਲ ਦਿੱਤਾ ਗਿਆ, ਜਿਸ ਦਾ ਇਨਸਾਫ਼ ਅੱਜ ਤੱਕ ਨਹੀਂ ਮਿਲਿਆ, ਨੌਜਵਾਨ ਸ਼ੁੱਭਦੀਪ ਨੂੰ ਪੰਜਾਬ ਦੀ ਹੱਦ ਅੰਦਰ ਆ ਕੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਗੋਲੀਆਂ ਮਾਰੀਆਂ, ਐੱਮ. ਐੱਸ. ਪੀ. ਲਾਗੂ ਨਹੀਂ ਕੀਤੀ ਗਈ, ਸੰਵਿਧਾਨ ’ਚ ਕਿਰਤ ਕਾਨੂੰਨਾਂ ’ਚ ਸੋਧਾਂ ਕੀਤੀਆਂ ਜਾ ਰਹੀਆਂ ਹਨ ਆਦਿ।

ਅੱਜ ਦੇ ਰੋਸ ਪ੍ਰਦਰਸ਼ਨ ’ਚ ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਆਦਿ ਸ਼ਾਮਲ ਹੋਈਆਂ, ਜਿਨ੍ਹਾਂ ਦੇ ਸੰਤੋਖ ਸਿੰਘ ਸੰਧੂ, ਗੁਰਕੰਵਲ ਸਿੰਘ, ਗੁਰਨਾਮ ਤੱਗਡ਼, ਬੂਟਾ ਸਿੰਘ, ਰਛਪਾਲ ਸਿੰਘ ਗਰਚਾ, ਕੇਵਲ ਸਿੰਘ ਤਲਵਣ ਸਿੰਘ, ਹੰਸ ਰਾਜ ਪੱਬਵਾਂ, ਚੰਨਣ ਸਿੰਘ, ਨਿਰਮਲ ਸਿੰਘ, ਬੂਟਾ ਸਿੰਘ ਸ਼ੰਕਰ, ਮੱਖਣ ਸਿੰਘ ਕੰਦੋਲਾ, ਸੁਰਜੀਤ ਸਮਰਾ ਆਦਿ ਆਗੂਆਂ ਨੇ ਅਗਵਾਈ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਆਗੂਆਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਬਿਨਾਂ ਹੀ ਭਾਜਪਾ ਆਗੂ ਭੱਜ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਪ੍ਰਸਾਸ਼ਨ ਤੇ ਸਰਕਾਰ ਦਾ ਇਹ ਤਰੀਕਾ ਗੈਰ ਸੰਵਿਧਾਨਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News