ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ’ਤੇ ਲਾਇਆ ਧਰਨਾ

Friday, Mar 26, 2021 - 01:15 PM (IST)

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ’ਤੇ ਲਾਇਆ ਧਰਨਾ

ਧਰਮਕੋਟ (ਸਤੀਸ਼) - ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਮੁੱਚੇ ਦੇਸ਼ ਅੰਦਰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਿੱਥੇ ਵੱਖ-ਵੱਖ ਥਾਵਾਂ ’ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਇਸ ਬੰਦ ਦੇ ਹੱਕ ਵਿੱਚ ਧਰਨੇ ਤੇ ਰੈਲੀਆਂ ਕੀਤੀਆਂ ਜਾ ਰਹੀਆਂ, ਉਥੇ ਧਰਮਕੋਟ ਦੇ ਪਿੰਡ ਜਲਾਲਾਬਾਦ ਵਿਖੇ ਨੈਸ਼ਨਲ ਹਾਈਵੇ ਮੋਗਾ-ਜਲੰਧਰ ’ਤੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਭਾਰਤ ਬੰਦ ਦੇ ਸੱਦੇ ’ਤੇ ਅੰਮ੍ਰਿਤਸਰ ’ਚ ਤਾਇਨਾਤ ਭਾਰੀ ਪੁਲਸ ਫੋਰਸ, ਸੁੰਨਸਾਨ ਪਈਆਂ ਸੜਕਾਂ (ਤਸਵੀਰਾਂ)

ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ। ਇਹ ਸਰਕਾਰ ਦੇਸ਼ ਦਾ ਸਾਰਾ ਸਰਮਾਇਆ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ ਅਤੇ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰੇ, ਕਿਉਂਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਪੱਖੋਂ ਕਮਜ਼ੋਰ ਹੈ।

ਇਸ ਮੌਕੇ ਧਰਨੇ ’ਚ ਗਿਆਨੀ  ਛਿੰਦਰ ਸਿੰਘ ਜ਼ਿਲਾ ਆਗੂ ਕਿਸਾਨ ਯੂਨੀਅਨ ਕ੍ਰਾਂਤੀਕਾਰੀ ,ਸੁਖਦੇਵ ਸਿੰਘ ਸਮਰਾ, ਨਛਤਰ ਸਿੰਘ ਸਮਰਾ, ਬਲਦੇਵ ਸਿੰਘ, ਗੁਰਜੀਤ ਸਿੰਘ ,ਹਰਦੀਸ ਸਿੰਘ ਨਸੀਰੇਵਾਲ, ਅਰਸ਼ਬੀਰ ਸਿੰਘ, ਉਦੇ ਬੱਡੂਵਾਲ ,ਕਾਫਿਲਾ ਕਮਲਜੀਤ ਸਿੰਘ, ਬਲਵਿੰਦਰ ਸਿੰਘ, ਰਾਣਾ ਸਮਰਾ, ਜਗਤਾਰ ਸਿੰਘ, ਅੰਗਰੇਜ਼ ਸਿੰਘ, ਨਿਰਮਲ ਸਿੰਘ ,ਅਜੀਤ ਸਿੰਘ ਨੰਬਰਦਾਰ, ਬਾਜ ਸਿੰਘ ਫਲਾਹਗੜ, ਤਰਲੋਕ ਸਿੰਘ, ਕੁਲਵੰਤ ਸਿੰਘ, ਜਗਤਾਰ ਸਿੰਘ ,ਸਾਧਾਂ ਸਿੰਘ ਫਿਰੋਜ਼ਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

PunjabKesari

ਅੰਮ੍ਰਿਤਸਰ ’ਚ ਭਾਰਤ ਬੰਦ : ਟ੍ਰੇਨ ਨਾ ਮਿਲਣ ਕਾਰਨ ਪਰੇਸ਼ਾਨੀ ਦੇ ਆਲਮ ’ਚ ਵਿਦਿਆਰਥੀ ਤੇ ਯਾਤਰੀ, ਦੇਖੋ ਤਸਵੀਰਾਂ

ਬਾਘਾ ਪੁਰਾਣਾ ਦੇ ਦੁਕਾਨਦਾਰਾਂ ਨੇ ਬੰਦ ਕਰਕੇ ਕਿਸਾਨਾਂ ਨੂੰ ਦਿੱਤਾ ਸਮਰਥਨ
ਬਾਘਾ ਪੁਰਾਣਾ (ਰਾਕੇਸ਼) - ਕਾਲੇ ਬਿੱਲ ਰੱਦ ਕਰਵਾਉਣ ਲਈ ਦਿੱਲੀ ਵਿੱਚ ਚਲ ਰਹੇ ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ ’ਤੇ ਦਿੱਤੀ ਭਾਰਤ ਬੰਦੇ ਦੇ ਸੱਦੇ ਦੀ ਕਾਲ ’ਤੇ ਅੱਜ ਬਾਘਾਪੁਰਾਣਾ ਕਸਬੇ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਮੌਕੇ ਸੜਕੀ ਆਵਾਜਾਈ ਪੂਰੀ ਤਰਾਂ ਪ੍ਰਭਾਵਿਤ ਰਹੀ। ਬੰਦ ਦੌਰਾਨ ਰੇਹੜੀਆਂ, ਫੜੀਆਂ ਢਾਬੇ, ਬੱਸ ਸਟੈਂਡ ਦੀਆਂ ਦੁਕਾਨਾਂ ਸਮੇਤ ਮੁੱਖ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਨੂੰ ਹਲੂਣਦਿਆਂ ਮੰਗ ਕੀਤੀ ਕਿ ਤੁਰੰਤ ਕਾਲੇ ਬਿੱਲ ਰੱਦ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। 

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ’ਤੇ ਧਰਮਕੋਟ ਪੂਰਨ ਰੂਪ ’ਚ ਬੰਦ 

ਰੋਸ਼ਨ ਲਾਲ ਰੋਸ਼ੀ, ਸੰਤ ਰਾਮ ਭੰਡਾਰੀ, ਵਿਜੇ ਬਾਂਸਲ, ਸੁਰਿੰਦਰ ਬਾਂਸਲ ਡੀ.ਐੱਮ, ਸਤਨਾਮ ਬਰਾੜ, ਜਸਵਿੰਦਰ ਕਾਕਾ, ਟੀ.ਟੀ. ਸਿੰਗਲਾ, ਦਵਿੰਦਰ ਚੀਕਾ, ਅਮਰਜੀਤ ਸਿੰਘ ਮਾਣੂੰਕੇ, ਹਰਵਿੰਦਰ ਪਾਲੀ, ਟੋਨੀ ਗੋਇਲ, ਪਵਨ ਗੁਪਤਾ ਨੇ ਕਿਹਾ ਕਿ ਦੁਕਾਨਦਾਰਾਂ ਦਾ ਕਿਸਾਨਾਂ ਨੂੰ ਹਮੇਸ਼ਾ ਸਮਰਥਨ ਰਹੇਗਾ।


author

rajwinder kaur

Content Editor

Related News