ਕਿਸਾਨ ਜਥੇਬੰਦੀਆਂ ਦਾ ਐਲਾਨ, 5 ਨਵੰਬਰ ਨੂੰ ਦੇਸ਼ ਭਰ ''ਚ ਕੀਤਾ ਜਾਵੇਗਾ ਚੱਕਾ ਜਾਮ, ਇਹ ਹੋਵੇਗਾ ਸਮਾਂ

10/13/2020 6:38:12 PM

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਹੈ। ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤਕ ਚੱਕਾ ਜਾਮ ਕਰਨਗੀਆਂ। 

ਇਹ ਵੀ ਪੜ੍ਹੋ :  ਵੱਡੀ ਖ਼ਬਰ : ਕਿਸਾਨ ਜਥੇਬੰਦੀਆਂ ਨੇ ਕਬੂਲ ਕੀਤਾ ਕੇਂਦਰ ਸਰਕਾਰ ਦਾ ਸੱਦਾ

ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕੁਝ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਸਾਰੇ ਮਤਭੇਦ ਭੁਲਾ ਕੇ ਇੱਕੋ ਪਲੇਟਫਾਰਮ 'ਤੇ ਇਕੱਠਾ ਕੀਤਾ ਜਾਵੇਗਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। 

ਇਹ ਵੀ ਪੜ੍ਹੋ :  ਭਾਜਪਾ ਨੂੰ ਪੰਜਾਬ 'ਚ ਝਟਕੇ 'ਤੇ ਝਟਕਾ, ਲੱਗੀ ਅਸਤੀਫ਼ਿਆਂ ਦੀ ਝੜੀ

ਇਕ ਦੇ ਨਾਲ ਰਾਜੇਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ।

ਇਹ ਵੀ ਪੜ੍ਹੋ :  ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਕਾਂਗਰਸ 'ਤੇ ਲੱਗੇ ਦੋਸ਼

Gurminder Singh

This news is Content Editor Gurminder Singh