ਕੇਂਦਰ ਤੇ ਕਿਸਾਨ ਜਥੇਬੰਦੀਆਂ ਦੀ ਬੇਸਿੱਟਾ ਰਹੀ ਮੀਟਿੰਗ ''ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

Wednesday, Oct 14, 2020 - 04:10 PM (IST)

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੇਸਿੱਟਾ ਰਹੀ ਮੀਟਿੰਗ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਹੈਰਾਨ ਕਰਨ ਵਾਲਾ ਹੈ। ਅੰਨਦਾਤਾ ਦੀ ਪਿੱਠ 'ਚ ਛੁਰਾ ਮਾਰਨਾ ਅਤੇ ਉਨ੍ਹਾਂ ਨਾਲ ਸਿਆਸੀ ਖੇਡਾਂ ਖੇਡਣਾ ਰਾਸ਼ਟਰੀ ਹਿੱਤ ਨੂੰ ਠੇਸ ਪਹੁੰਚਾਉਂਦਾ ਹੈ। 

ਇਹ ਵੀ ਪੜ੍ਹੋ :  ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ, ਨਾਰਾਜ਼ ਹੋ ਕੇ ਨਿਕਲੇ ਕਿਸਾਨ ਆਗੂ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਦਿੱਲੀ ਬੁਲਾਉਣਾ ਅਤੇ ਐੱਨ. ਡੀ. ਏ. ਮੰਤਰੀਆਂ ਨੂੰ ਪੰਜਾਬ ਭੇਜ ਦੇਣਾ ਇਹ ਸਾਬਤ ਕਰਦਾ ਹੈ ਕਿ ਕਿਵੇਂ ਕੇਂਦਰ ਸਰਕਾਰ ਕਿਸਾਨ ਆਗੂਆਂ ਨੂੰ ਦੋਗਲੀਆਂ ਗੱਲਾਂ ਅਤੇ ਕਪਟ ਦੇ ਮਾਇਆਜਾਲ 'ਚ ਉਲਝਾ ਰਹੀ ਹੈ।

ਇਹ ਵੀ ਪੜ੍ਹੋ :  ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਸਰਕਾਰ ਨੂੰ ਵੱਡਾ ਝਟਕਾ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਈ ਪਲੇਠੀ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਤੋਂ ਨਾਰਾਜ਼ ਹੋ ਕੇ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਅਤੇ ਦਿੱਲੀ ਸਥਿਤੀ ਖੇਤੀ ਭਵਨ ਦੇ ਬਾਹਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਮੀਟਿੰਗ ਤੋਂ ਬਾਅਦ ਖੇਤੀ ਭਵਨ ਦੇ ਬਾਹਰ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਕੇਂਦਰ ਜਾਣ ਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਮੀਟਿੰਗ ਵਿਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਖੇਤੀ ਕਾਨੂੰਨ ਪੜ੍ਹਨ ਅਤੇ ਇਸ ਬਾਰੇ ਸਮਝਾਉਣ ਦੀ ਗੱਲ ਆਖੀ ਗਈ ਪਰ ਇਸ ਕਾਨੂੰਨ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਸਾਫ਼ ਕਿਹਾ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਇਸ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਵੀ ਕੀਤੀ।

ਇਹ ਵੀ ਪੜ੍ਹੋ :  ਕਿਸਾਨ ਜਥੇਬੰਦੀਆਂ ਦੀਆਂ ਪੰਜਾਬ ਸਰਕਾਰ ਨੂੰ ਦੋ ਟੁੱਕ 'ਚ ਵੱਡੀ ਚਿਤਾਵਨੀ

 


Gurminder Singh

Content Editor

Related News