ਕਿਸਾਨ ਜਥੇਬੰਦੀਆਂ ਦੀਆਂ ਪੰਜਾਬ ਸਰਕਾਰ ਨੂੰ ਦੋ ਟੁੱਕ ''ਚ ਵੱਡੀ ਚਿਤਾਵਨੀ

10/13/2020 6:38:17 PM

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਉਣ ਜਾ ਰਹੀ ਹੈ ਅਤੇ ਜੇਕਰ ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ 'ਤੇ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਕਾਂਗਰਸੀ ਆਗੂਆਂ ਨਾਲ ਵੀ ਉਸੇ ਤਰ੍ਹਾਂ ਦੇ ਵਿਵਹਾਰ ਕਰਨਗੇ ਜਿਹੜਾ ਭਾਜਪਾ ਨੇਤਾਵਾਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੈਸ਼ਲ ਬੁਲਾਉਂਦੀ ਹੈ ਤਾਂ ਉਹ ਇਸ ਲਈ ਸਰਕਾਰ ਦਾ ਧੰਨਵਾਦ ਵੀ ਕਰਨਗੇ। 

ਇਹ ਵੀ ਪੜ੍ਹੋ :  ਵੱਡੀ ਖ਼ਬਰ : ਕਿਸਾਨ ਜਥੇਬੰਦੀਆਂ ਨੇ ਕਬੂਲ ਕੀਤਾ ਕੇਂਦਰ ਸਰਕਾਰ ਦਾ ਸੱਦਾ

ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੇ ਅੰਦੋਲਨ ਨੂੰ ਸੱਟ ਮਾਰਨ ਲਈ ਬਿਜਲੀ ਦਾ ਬਹਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ 10 ਦਿਨਾਂ ਵਿਚ ਪੰਜਾਬ ਵਿਚੋਂ ਕੋਲਾ ਖ਼ਤਮ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੋ ਮਹੀਨੇ ਪਹਿਲਾਂ ਜਦੋਂ ਪੰਜਾਬ ਵਿਚ ਰੇਲਾਂ ਬਿਲਕੁੱਲ ਬੰਦ ਸਨ ਉਦੋਂ ਸੂਬੇ 'ਚੋਂ ਕੋਲੋ ਕਿਉਂ ਨਹੀਂ ਖ਼ਤਮ ਹੋਇਆ। 

ਇਹ ਵੀ ਪੜ੍ਹੋ :  ਕਿਸਾਨ ਜਥੇਬੰਦੀਆਂ ਦਾ ਐਲਾਨ, 5 ਨਵੰਬਰ ਨੂੰ ਦੇਸ਼ ਭਰ 'ਚ ਕੀਤਾ ਜਾਵੇਗਾ ਚੱਕਾ ਜਾਮ, ਇਹ ਹੋਵੇਗਾ ਸਮਾਂ

ਇਸ ਦੇ ਨਾਲ ਹੀ ਟੋਲ ਪਲਾਜ਼ਾ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ 'ਤੇ ਬੋਲਦਿਆਂ ਕਿਸਾਨ ਆਗੂ ਨੇ ਆਖਿਆ ਕਿ ਕਿਸਾਨ ਕਦੇ ਵੀ ਅਜਿਹਾ ਕੰਮ ਨਹੀਂ ਕਰ ਸਕਦੇ। ਰਾਜੇਵਾਲ ਨੇ ਕਿਹਾ ਕਿ ਭਾਜਪਾ ਆਗੂ ਆਪ ਆਖ ਚੁੱਕੇ ਹਨ ਕਿ ਹਮਲਾ ਕਰਨ ਵਾਲੇ ਕਿਸਾਨ ਨਹੀਂ ਸਨ। ਉਨ੍ਹਾਂ ਕਿਹਾ ਕਿ ਹਿੰਸਾ ਨਾਲ ਸਾਡਾ ਕੋਈ ਵਾਹ-ਵਾਸਤਾ ਨਹੀਂ ਹੈ ਅਸੀਂ ਸਿਰਫ ਕਾਲੀਆਂ ਝੰਡੀਆਂ ਨਾਲ ਆਪਣਾ ਵਿਰੋਧ ਪ੍ਰਗਟ ਕਰਦੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ।

ਇਹ ਵੀ ਪੜ੍ਹੋ :  ਭਾਜਪਾ ਨੂੰ ਪੰਜਾਬ 'ਚ ਝਟਕੇ 'ਤੇ ਝਟਕਾ, ਲੱਗੀ ਅਸਤੀਫ਼ਿਆਂ ਦੀ ਝੜੀ

Gurminder Singh

This news is Content Editor Gurminder Singh