ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ ਤੇ ਰੇਲਾਂ ਰੋਕੋ ਦੇ ਸੱਦੇ ਦੀ ਡਟਵੀਂ ਹਮਾਇਤ: ਸੁਖਦੇਵ ਢੀਂਡਸਾ

Wednesday, Sep 30, 2020 - 12:00 PM (IST)

ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ ਤੇ ਰੇਲਾਂ ਰੋਕੋ ਦੇ ਸੱਦੇ ਦੀ ਡਟਵੀਂ ਹਮਾਇਤ: ਸੁਖਦੇਵ ਢੀਂਡਸਾ

ਸੰਗਰੂਰ (ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਦੇ ਸਾਂਝੇ ਤੌਰ ਤੇ ਪਹਿਲੀ ਅਕਤੂਬਰ ਤੋਂ ਰੇਲਾਂ ਰੋਕੋ ਦੇ ਸੱਦੇ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸ੍ਰ 
ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਇੱਥੇ ਇੱਕ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਰੇਲ ਪਟੜੀਆਂ 'ਤੇ ਦਿੱਤੇ ਜਾਣ ਵਾਲੇ ਕਿਸਾਨ ਧਰਨਿਆਂ 'ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਪੰਜਾਬ ਬੰਦ ਦੇ ਸੱਦੇ ਅੰਦਰ ਜਿਸ ਤਰ੍ਹਾਂ ਪਹਿਲਾਂ ਭਰਵੀਂ ਹਾਜ਼ਰੀ ਲਵਾਈ ਸੀ ਉਸੇ ਤਰ੍ਹਾਂ ਰੇਲ ਰੋਕੋ ਦੇ ਸੱਦੇ ਨੂੰ ਸਫਲ ਬਣਾਉਣ ਲਈ ਪਾਰਟੀ ਵਰਕਰ ਹੋਰ ਵੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ: ਪੰਜਾਬ ਪੁਲਸ ਨੇ ਮੁੜ ਦਾਗੀ ਕੀਤੀ ਵਰਦੀ, ਅਮੀਰ ਹੋਣ ਲਈ ਕਿਡਨੈਪ ਕੀਤਾ ਰਈਸ ਪਿਓ ਦਾ ਪੁੱਤ

ਢੀਂਡਸਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇਸਦੀ ਸਮੁੱਚੀ ਆਰਥਿਕਤਾ ਖੇਤੀ ਨਾਲ ਜੁੜੀ ਹੋਈ ਹੈ।ਜੇਕਰ ਕਿਸਾਨੀ ਤਬਾਹ ਹੋ ਗਈ ਤਾਂ ਸੂਬੇ ਦਾ ਹਰ ਵਰਗ ਤੇ ਹਰ ਕਾਰੋਬਾਰ ਸੁਭਾਵਿਕ ਤੌਰ 'ਤੇ ਹੀ ਫ਼ੇਲ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਖੇਤਰ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਰਾਹ ਪੈ ਗਈ ਹੈ।ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਸ਼ੁਰੂ ਤੋਂ ਹੀ ਇਨ੍ਹਾਂ ਕਿਸਾਨ ਵਿਰੋਧੀ ਬਿਲਾਂ ਦਾ ਠੋਕ ਕੇ ਵਿਰੋਧ ਵੀ ਕੀਤਾ ਹੈ । ਸ੍ਰ ਢੀਂਡਸਾ ਨੇ ਕਿਹਾ ਪੰਜਾਬ ਬੰਦ ਦੀ ਤਰ੍ਹਾਂ ਅਕਾਲੀ ਦਲ (ਬਾਦਲ) ਵਲੋਂ ਕਿਸਾਨਾਂ ਦੇ ਬਰਾਬਰ ਪ੍ਰੋਗਰਾਮ ਉਲੀਕਣ ਦੀ ਤਿੱਖੀ ਅਲੋਚਨਾਂ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਤਖਤਾਂ ਦਾ ਓਟ ਆਸਰਾ ਲੈ ਕੇ ਕਿਸਾਨਾਂ ਦੇ ਦਿਨੋਂ-ਦਿਨ ਪ੍ਰਚੰਡ ਹੋ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦਾ ਹੈ। ਉਨ੍ਹਾਂ ਵੱਖ-ਵੱਖ ਜਥੇਬੰਦੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਉੱਪਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਤੇ ਕਿਸਾਨੀ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਦਬਾਓ ਪਾਉਣ ਵਾਸਤੇ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ  ਹਰ ਤਰਾਂ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: ਪੜ੍ਹਨ ਗਏ ਵਿਦਿਆਰਥੀ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ 'ਚ ਵਿਛੇ ਸੱਥਰ


author

Shyna

Content Editor

Related News