ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਦੀ ''ਕੈਪਟਨ'' ਨਾਲ ਮੁਲਾਕਾਤ ਅੱਜ

Tuesday, Sep 29, 2020 - 08:32 AM (IST)

ਪੰਜਾਬ ਦੀਆਂ 31 ਕਿਸਾਨ ਜੱਥੇਬੰਦੀਆਂ ਦੀ ''ਕੈਪਟਨ'' ਨਾਲ ਮੁਲਾਕਾਤ ਅੱਜ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਮਤਲਬ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 12ਵੀਂ ਜਮਾਤ 'ਚ 78 ਫ਼ੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ

ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ 1 ਅਕਤੂਬਰ ਤੋਂ 'ਰੇਲੇ ਰੋਕੋ' ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਉਹ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਦੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਰੱਦ ਹੋਈਆ ਗੱਡੀਆਂ 'ਚ ਰਿਜ਼ਰਵੇਸ਼ਨ ਕਰਾਉਣ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਮਿਲੇਗਾ ਰਿਫੰਡ

ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ। ਦੱਸ ਦੇਈਏ ਕਿ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਇਹ ਵੀ ਪੜ੍ਹੋ : ਵਿਦੇਸ਼ ਭੇਜਣ ਲਈ ਏਜੰਟ ਨੇ ਅੱਧੀ ਰਾਤੀਂ ਬੁਲਾਇਆ ਵਿਅਕਤੀ, ਵਾਪਰੀ ਵੱਡੀ ਵਾਰਦਾਤ ਨੇ ਉਡਾ ਛੱਡੇ ਹੋਸ਼

ਦੂਜੇ ਪਾਸੇ ਰਾਸ਼ਟਰਪਤੀ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਹਸਤਾਖ਼ਰ ਤੋਂ ਬਾਅਦ ਤਿੰਨੋਂ ਬਿੱਲ ਹੁਣ ਕਾਨੂੰਨ ਬਣ ਗਏ ਹਨ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।


 


author

Babita

Content Editor

Related News