ਕੇਂਦਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਦੇ ਹੱਕ ’ਚ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

Wednesday, Dec 23, 2020 - 09:18 PM (IST)

ਸੰਗਰੂਰ (ਵੈੱਬ ਡੈਸਕ) : ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਕੀਲਾਂ ਦੀ ਟੀਮ ਇਕ ਟੀਮ ਗਠਿਤ ਕਰੇਗੀ ਅਤੇ ਕਿਸਾਨਾਂ ਦੀ ਇੱਛਾ ਮੁਤਾਬਕ ਜਿੱਥੇ ਵੀ ਉਹ ਕਹਿਣਗੇ ਅਸੀਂ ਉਨ੍ਹਾਂ ਦੀ ਕਾਨੂੰਨੀ ਤੌਰ ’ਤੇ ਹਰ ਮਦਦ ਕਰਾਂਗੇ। ਮਾਨ ਨੇ ਕਿਹਾ ਕਿ ਭਾਵੇਂ ਦਿੱਲੀ ਹੋਵੇ ਜਾਂ ਪੰਜਾਬ ‘ਆਪ’ ਲੀਗਲ ਤੌਰ ’ਤੇ ਕਿਸਾਨਾਂ ਦੀ ਹਰ ਮਦਦ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ

ਸੰਗਰੂਰ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਜਿੱਥੇ ਕਿਸਾਨ ਆਪਣੀ ਜ਼ਮੀਨ ਅਤੇ ਜ਼ਮੀਰ ਦੀ ਲੜਾਈ ਲੜ ਰਹੇ ਹਨ, ਉਥੇ ਹੀ ਭਾਜਪਾ ਨੇਤਾਵਾਂ ਨੇ ਕਿਸਾਨਾਂ ਨੂੰ ਕਦੇ ਅੱਤਵਾਦੀ, ਕਦੇ ਵੱਖਵਾਦੀ, ਕਦੇ ਨਕਸਲੀ ਅਤੇ ਕਦੇ ਪਾਕਿਸਤਾਨੀ ਆਖ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ, ਉਸ ਨੂੰ ਅੱਤਵਾਦੀ ਜਾਂ ਦੇਸ਼ ਵਿਰੋਧੀ ਆਖ ਕੇ ਭਾਜਪਾ ਨੇ ਵੱਡੀ ਢਾਅ ਲਗਾਈ ਹੈ।

ਇਹ ਵੀ ਪੜ੍ਹੋ : ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਇਕੱਲਿਆ ਡਟਿਆ ‘ਜਥੇਦਾਰ’

ਮਾਨ ਨੇ ਕਿਹਾ ਕਿ ਜੇਕਰ ਕਿਸਾਨ ਕਿਸੇ ਵੀ ਪਾਰਟੀ ਦੇ ਕਿਸੇ ਵੀ ਨੇਤਾ ’ਤੇ ਮਾਣ ਹਾਨੀ ਦਾ ਕੇਸ ਕਰਨਾ ਚਾਹੁੰਣਗੇ ਤਾਂ ਇਸ ਵਿਚ ਆਮ ਆਦਮੀ ਪਾਰਟੀ ਉਨ੍ਹਾਂ ਦੀ ਹਰ ਮਦਦ ਕਰੇਗੀ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਸੰਪਰਕ ਵਿਚ ਹਨ, ਜੇਕਰ ਕਿਸਾਨਾਂ ਨੂੰ ਕਿਸੇ ਹੋਰ ਤਰ੍ਹਾਂ ਦੀ ਕਾਨੂੰਨੀ ਮਦਦ ਦੀ ਲੋੜ ਹੋਵੇਗੀ ਤਾਂ ਵੀ ‘ਆਪ’ ਗੈਰ ਰਾਜਨੀਤਿਕ ਤੌਰ ’ਤੇ ਕਿਸਾਨਾਂ ਦਾ ਸਾਥ ਦੇਵੇਗੀ।

PunjabKesari

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਚ ਨਿਹੰਗ ਸਿੰਘ ਦਾ ਅਨੋਖਾ ਝੰਡਾ, ਵੱਖਰੇ ਢੰਗ ਨਾਲ ਕੇਂਦਰ ਨੂੰ ਦਿੱਤੀ ਚਿਤਾਵਨੀ

‘ਆਪ’ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਜਿੱਥੇ ਰੋਜ਼ਾਨਾ ਕਿਸਾਨਾਂ ਦੀਆਂ ਮੌਤ ਦੀਆਂ ਮੰਦਭਾਗੀਆਂ ਖ਼ਬਰਾਂ ਆ ਰਹੀਆਂ ਹਨ, ਉਥੇ ਹੀ ਕੇਂਦਰ ਸਰਕਾਰ ਅਜੇ ਵੀ ਟਸ ਤੋਂ ਮਸ ਨਹੀਂ ਹੋ ਰਹੀ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਵਾਜ਼ ਸ਼ਰੀਫ ਦੀ ਮਾਂ ਦੀ ਮੌਤ ’ਤੇ ਤਾਂ ਦੁੱਖ ਦਾ ਪ੍ਰਗਟਾਵਾ ਕਰ ਸਕਦੇ ਹਨ ਪਰ 35 ਤੋਂ ਵੱਧ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਮੌਤ ’ਤੇ ਅਫਸੋਸ ਲਈ ਉਨ੍ਹਾਂ ਤੋਂ ਇਕ ਅਲਫਾਜ਼ ਤਕ ਨਹੀਂ ਬੋਲਿਆ ਗਿਆ।

ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਏ. ਐੱਸ. ਆਈ. ਦੇ ਗਲ ’ਚ ਰੱਸਾ ਪਾ ਬੁਰੀ ਤਰ੍ਹਾਂ ਕੁੱਟਿਆ (ਤਸਵੀਰਾਂ)

ਨੋਟ- ਭਗਵੰਤ ਮਾਨ ਦੇ ਇਸ ਬਿਆਨ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News