ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੱਲ੍ਹ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਣਗੇ ਦਿੱਲੀ

Thursday, Nov 12, 2020 - 07:51 PM (IST)

ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੱਲ੍ਹ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਣਗੇ ਦਿੱਲੀ

ਜਲੰਧਰ/ਚੰਡੀਗੜ੍ਹ— ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਕਿ ਉਹ ਕੇਂਦਰ ਸਰਕਾਰ ਨਾਲ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਜ਼ਰੂਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕੱਲ੍ਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਕਿਸਾਨ ਜਥੇਬੰਦੀਆਂ ਦਿੱਲੀ ਜਾਣਗੀਆਂ, ਜਿੱਥੇ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਗੱਲਬਾਤ ਕੀਤੀ ਜਾਵੇਗੀ।
PunjabKesari

ਕੇਂਦਰ ਨੂੰ ਚਿਤਾਵਨੀ, ਗੱਲ ਨਾ ਬਣੀ ਤਾਂ 26 ਹੋਵੇਗਾ ਦਿੱਲੀ ਦਾ ਘਿਰਾਓ
ਇਸ ਦੇ ਨਾਲ ਹੀ ਕਿਸਾਨ ਯੂਨੀਅਨ ਨੇ ਬੈਠਕ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਕੋਈ ਗੱਲ ਸਿਰੇ ਨਾ ਚੜ੍ਹੀ 26 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਟਰੈਕਟਰ-ਟਰਾਲੀ ਦੇ ਨਾਲ 26-27 ਨਵੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੰਦੋਲਨ ਚੱਲਦਾ ਰਹੇਗਾ। ਉਨ੍ਹਾਂ ਕਿਹਾ ਕਿ ਕੱਲ੍ਹ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਰੇਲ ਮੰਤਰੀ ਵੀ ਸ਼ਾਮਲ ਹੋਣਗੇ, ਜਿਨ੍ਹਾਂ ਨਾਲ ਪੰਜਾਬ 'ਚ ਰੇਲ ਗੱਡੀਆਂ ਚਲਾਉਣ ਸੰਬੰਧੀ ਵੀ ਗੱਲਬਾਤ ਕੀਤੀ ਜਾਵੇਗੀ। ਕੇਂਦਰ ਸਰਕਾਰ 'ਤੇ ਵਰ੍ਹਦੇ ਕਿਸਾਨ ਯੂਨੀਅਨ ਨੇ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨ ਨਹੀਂ ਚਾਹੀਦੇ ਹਨ ਅਤੇ ਕੇਂਦਰ ਸਰਕਾਰ ਇਨ੍ਹਾਂ ਨੂੰ ਰੱਦ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਨਾਲ ਮੀਟਿੰਗ ਕਰਨ ਤੋਂ ਬਾਅਦ 18 ਨਵੰਬਰ ਨੂੰ ਫਿਰ ਤੋਂ ਕਿਸਾਨ ਜਥੇਬੰਦੀਆਂ ਦੀ ਬੈਠਕ ਰੱਖੀ ਗਈ ਹੈ, ਜਿਸ 'ਚ ਅਗਲੀ ਰਣਨੀਤੀ ਉਲੀਕੀ ਜਾਵੇਗੀ।

PunjabKesari

ਜ਼ਿਕਰੋਯਗ ਹੈ ਕਿ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਯਾਨੀ 12 ਨਵੰਬਰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਬਾਰੇ ਫ਼ੈਸਲਾ ਲੈਣ ਲਈ ਇਕ ਅਹਿਮ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ 'ਚ ਬੂਟਾ ਸਿੰਘ ਬੁਰਜ਼ਗਿੱਲ, ਪ੍ਰਧਾਨ ਬੀ. ਕੇ. ਯੂ. (ਡਕੌਂਦਾ), ਬਲਬੀਰ ਸਿੰਘ ਰਾਜੇਵਾਲ-ਪ੍ਰਧਾਨ-ਬੀ.ਕੇ.ਯੂ. (ਰਾਜੇਵਾਲ), ਜਗਜੀਤ ਸਿੰਘ ਡਾਲੇਵਾਲ-ਪ੍ਰਧਾਨ-ਬੀ. ਕੇ. ਯੂ.- (ਸਿੱਧੂਪੁਰ), ਕੁਲਵੰਤ ਸਿੰਘ ਸੰਧੂ-ਜਨਰਲ ਸਕੱਤਰ ਜਮਹੂਰੀ ਕਿਸਾਨ ਸਭਾ ਪੰਜਾਬ ਆਦਿ ਸ਼ਾਮਲ ਸਨ।


author

shivani attri

Content Editor

Related News