ਵੱਡੀ ਖ਼ਬਰ : ਕਿਸਾਨ ਜਥੇਬੰਦੀਆਂ ਨੇ ਕਬੂਲ ਕੀਤਾ ਕੇਂਦਰ ਸਰਕਾਰ ਦਾ ਸੱਦਾ
Tuesday, Oct 13, 2020 - 06:38 PM (IST)
ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਨੇ ਭਾਜਪਾ ਸਰਕਾਰ ਦੇ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ। ਇਸ ਦੇ ਨਾਲ ਹੀ ਬੀਤੇ ਦਿਨੀਂ ਬੀਜੇਪੀ ਦੇ ਪੰਜਾਬ ਪ੍ਰਧਾਨ 'ਤੇ ਹੋਏ ਹਮਲੇ ਬਾਰੇ ਰਾਜੇਵਾਲ ਨੇ ਕਿਹਾ ਕਿ ਸਾਡੇ ਵਰਕਰਾਂ ਨੇ ਕੋਈ ਹਮਲਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਭਾਜਪਾ ਨੂੰ ਪੰਜਾਬ 'ਚ ਝਟਕੇ 'ਤੇ ਝਟਕਾ, ਲੱਗੀ ਅਸਤੀਫ਼ਿਆਂ ਦੀ ਝੜੀ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਵਾਰ-ਵਾਰ ਬੇਨਤੀ ਕੀਤੀ ਗਈ ਹੈ, ਜਿਸ ਨੂੰ ਜਥੇਬੰਦੀਆਂ ਨੇ ਕਬੂਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਰਕਾਰ ਨੂੰ ਕੋਈ ਬਹਾਨਾ ਮਿਲੇ, ਲਿਹਾਜ਼ਾ 7 ਮੈਂਬਰੀ ਕਮੇਟੀ ਕੱਲ੍ਹ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਭਾਜਪਾ ਪ੍ਰਧਾਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਕਾਂਗਰਸ 'ਤੇ ਲੱਗੇ ਦੋਸ਼