ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਨੂੰ ਤੇਜ਼ ਕਰਨ ਦਾ ਕੀਤਾ ਐਲਾਨ, ਜਾਣੋ ਕੀ ਹੈ ਪੂਰੀ ਯੋਜਨਾ

02/22/2021 6:21:50 PM

ਲੁਧਿਆਣਾ (ਨਰਿੰਦਰ ਮਹਿੰਦਰੂ) : ਦਿੱਲੀ ਵਿਚ ਕਿਸਾਨ ਜਥੇਬੰਦੀਆਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਅਜੇ ਤਕ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਗਏ ਜਿਸ ਦੇ ਰੌਂਅ ਵਿਚ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਚੱਲਦੇ ਕਿਸਾਨ 23 ਫਰਵਰੀ ਨੂੰ ਪੱਗੜੀ ਸੰਭਾਲ ਜੱਟਾ ਦਿਵਸ ਜਦਕਿ  ‍24 ਫਰਵਰੀ ਨੂੰ ਦਮਨ ਵਿਰੋਧੀ ਦਿਵਸ ਮਨਾਉਣ ਜਾ ਰਹੇ ਹਨ। ਇਸ ਤੋਂ ਇਲਾਵਾ 26 ਫਰਵਰੀ ਨੂੰ ਕਿਸਾਨ ਆਪਣੀ ਸਟੇਜ ਨੌਜਵਾਨਾਂ ਨੂੰ ਸੌਂਪ ਦੇਣਗੇ ਅਤੇ ਨੌਜਵਾਨ ਹੀ ਸਟੇਜ ਦਾ ਸੰਚਾਲਨ ਇਕ ਦਿਨ ਕਰਨਗੇ। 27 ਫਰਵਰੀ ਨੂੰ ਕਿਸਾਨ ਮਜ਼ਦੂਰ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦਿੱਲੀ ਵਿਚ ਇਕੱਠੀਆਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਬਰਨਾਲਾ ਮਹਾ ਰੈਲੀ ਦੀ ਸਟੇਜ 'ਤੇ ਗਰਜੇ ਰਾਜੇਵਾਲ, ਰੁਲਦੂ ਸਿੰਘ ਤੇ ਉਗਰਾਹਾਂ, ਕੀਤੇ ਇਹ ਵੱਡੇ ਐਲਾਨ

PunjabKesari

ਭਾਰਤੀ ਕਿਸਾਨ ਯੂਨੀਅਨ ਸੰਯੁਕਤ ਮੋਰਚਾ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਹਵਾਸ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਪ੍ਰੋਗਰਾਮ ਬਾਰੇ ਦਸਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਜਦਕਿ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ ਜਿਸ ਕਰਕੇ ਉਨ੍ਹਾਂ ਨੇ ਹੁਣ ਫ਼ੈਸਲਾ ਲਿਆ ਹੈ ਕਿ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਪ੍ਰੋਗਰਾਮ ਜੋ ਉਲੀਕੇ ਜਾ ਰਹੇ ਹਨ, ਉਸ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਇਕਜੁੱਟ ਕੀਤਾ ਜਾਵੇਗਾ ਅਤੇ ਕਿਸਾਨ ਮਜ਼ਦੂਰ ਏਕਤਾ ਦਿਵਸ ਮਨਾਉਣ ਤੋਂ ਬਾਅਦ ਕਿਸਾਨਾਂ ਦੀ ਦਿੱਲੀ ਵਿਚ ਹੀ ਇਕ ਅਹਿਮ ਬੈਠਕ ਕਰਨਗੇ, ਜਿਸ ਵਿਚ ਅਗਲੀ ਰਣਨੀਤੀ ਬਣਾਈ ਜਾਵੇਗੀ। ਲਾਲ ਕਿਲ੍ਹੇ ਦੀ ਘਟਨਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਸਭ ਸਰਕਾਰ ਅਤੇ ਦਿੱਲੀ ਪੁਲਸ ਦਾ ਕੀਤਾ ਕਰਾਇਆ ਸੀ, ਜਿਸ ਵਿਚ ਨੌਜਵਾਨ ਕਿਸਾਨਾਂ ਦਾ ਕੋਈ ਕਸੂਰ ਨਹੀਂ ਸੀ

ਇਹ ਵੀ ਪੜ੍ਹੋ : ਪੱਟੀ 'ਚ ਵਿਆਹ ਵਾਲੇ ਘਰ ਡੀ. ਜੇ. 'ਤੇ ਚੱਲੀਆਂ ਗੋਲ਼ੀਆਂ, 13 ਸਾਲਾ ਬੱਚੇ ਦੀ ਮੌਤ

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।


Gurminder Singh

Content Editor

Related News