ਖੇਤੀ ਕਾਨੂੰਨਾਂ ''ਤੇ ''ਕਿਸਾਨ ਜੱਥੇਬੰਦੀਆਂ'' ਦੀ ਬੈਠਕ ਅੱਜ, ਸੰਘਰਸ਼ ਲਈ ਹੋਵੇਗਾ ਅਗਲੀ ਨੀਤੀ ਦਾ ਐਲਾਨ

Wednesday, Oct 07, 2020 - 11:02 AM (IST)

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਪੰਜਾਬ ਦੇ ਕਿਸਾਨ ਮੋਰਚੇ 'ਤੇ ਡਟੇ ਹੋਏ ਹਨ। ਇਸ ਦੌਰਾਨ ਚੰਡੀਗੜ੍ਹ 'ਚ ਬੁੱਧਵਾਰ ਨੂੰ 31 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਰੱਖੀ ਗਈ ਹੈ, ਜੋ ਕਿ ਬਾਅਦ ਦੁਪਹਿਰ 3.30 ਵਜੇ ਕਿਸਾਨ ਭਵਨ ਵਿਖੇ ਹੋਵੇਗੀ, ਜਿਸ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੀ ਅਗਲੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 1 ਲੱਖ ਨੌਕਰੀਆਂ ਦੇਵੇਗੀ ਸਰਕਾਰ, ਕੈਪਟਨ ਨੇ ਕੀਤਾ ਐਲਾਨ

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਆਏ ਸੱਦੇ 'ਤੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ 8 ਅਕਤੂਬਰ ਨੂੰ ਖੇਤੀ ਕਾਨੂੰਨਾਂ 'ਤੇ ਵਿਚਾਰ-ਚਰਚਾ ਕਰਨ ਲਈ ਕਿਸਾਨਾਂ ਨੂੰ ਦਿੱਲੀ ਬੁਲਾਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਦਾਖ਼ਲ ਹੋਣ ਵਾਲੇ 'ਮੁਸਾਫ਼ਰਾਂ' ਸਬੰਧੀ ਸਰਕਾਰ ਨੇ ਵਾਪਸ ਲਏ ਹੁਕਮ

ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਨਾਲ ਸਾਰਾ ਸਿਸਟਮ ਤਬਾਹ ਹੋ ਜਾਵੇਗਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਲੱਖਾਂ 'ਦਲਿਤ ਵਿਦਿਆਰਥੀਆਂ' ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਕਰ ਸਕਣਗੇ ਉੱਚ ਪੜ੍ਹਾਈ

ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।

 


Babita

Content Editor

Related News