ਪੰਜਾਬ ਦੀਆਂ ''ਕਿਸਾਨ ਜੱਥੇਬੰਦੀਆਂ'' ਦੀ ਕੇਂਦਰ ਨਾਲ ਮੁਲਾਕਾਤ ਅੱਜ, ਟਿਕੀਆਂ ਹਰ ਕਿਸੇ ਦੀਆਂ ਨਜ਼ਰਾਂ

Wednesday, Oct 14, 2020 - 07:39 AM (IST)

ਚੰਡੀਗੜ੍ਹ : ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਕਬੂਲ ਕਰ ਲਿਆ ਹੈ, ਜਿਸ ਦੇ ਤਹਿਤ ਕਿਸਾਨ ਜੱਥੇਬੰਦੀਆਂ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਕੇਂਦਰ ਨਾਲ ਮੁਲਾਕਾਤ ਕਰੇਗੀ, ਜਿਸ 'ਤੇ ਪੂਰੇ ਸੂਬੇ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਨੌਜਵਾਨ ਦਾ ਫੇਸਬੁੱਕ 'ਤੇ ਸਮਲਿੰਗੀ ਨਾਲ ਪਿਆ ਪਿਆਰ, ਵਿਆਹ ਕਰਵਾ ਸਬੰਧ ਵੀ ਬਣਾਏ ਪਰ ਹੁਣ...

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਕਿਹਾ ਹੈ ਕਿ ਕੇਂਦਰੀ ਸਕੱਤਰ ਨਾਲ ਗੱਲਬਾਤ ਸੰਬਧੀ ਉਨ੍ਹਾਂ ਨੇ ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਸੌਦਾ ਤਿਆਰ ਕਰ ਲਿਆ ਹੈ, ਜਿਸ ਨੂੰ ਦਿੱਲੀ 'ਚ ਖੇਤੀ ਸਕੱਤਰ ਨਾਲ ਹੋਣ ਵਾਲੀ ਬੈਠਕ 'ਚ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਸ਼ੱਕੀ ਭਰਾ ਨੇ ਵਿਆਹ ਦੀਆਂ ਖੁਸ਼ੀਆਂ 'ਚ ਪੁਆਏ ਵੈਣ, ਲਾੜੀ ਬਣਨ ਤੋਂ ਪਹਿਲਾਂ ਹੀ ਭੈਣ ਨੂੰ ਮਾਰੀਆਂ ਗੋਲੀਆਂ

ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤਕ ਚੱਕਾ ਜਾਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ 'ਚ ਕੁਝ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ 'ਚ ਕਈ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ 'ਚ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸਕੂਲ ਦੇ ਬਾਥਰੂਮ 'ਚ ਬੱਚੇ ਨਾਲ ਗੰਦੀ ਹਰਕਤ ਕਰਦਾ ਸੀ ਗਾਰਡ, ਮਾਪਿਆਂ ਅੱਗੇ ਇੰਝ ਖੁੱਲ੍ਹਿਆ ਭੇਤ

ਉਨ੍ਹਾਂ ਕਿਹਾ ਕਿ ਜਲਦ ਹੀ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨੂੰ ਸਾਰੇ ਮਤਭੇਦ ਭੁਲਾ ਕੇ ਇੱਕੋ ਪਲੇਟਫਾਰਮ 'ਤੇ ਇਕੱਠਾ ਕੀਤਾ ਜਾਵੇਗਾ ਅਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। 



 


Babita

Content Editor

Related News