23 ਕਿਸਾਨ ਜਥੇਬੰਦੀਆਂ 17 ਮਈ ਤੋਂ ਚੰਡੀਗੜ੍ਹ ਵਿਖੇ ਮੰਗਾਂ ਨੂੰ ਲੈ ਕੇ ਦੇਣਗੀਆਂ ਧਰਨਾ : ਜਗਜੀਤ ਡੱਲੇਵਾਲ
Monday, May 16, 2022 - 02:06 AM (IST)

ਫਤਿਹਗੜ੍ਹ ਸਾਹਿਬ (ਜਗਦੇਵ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਫਤਿਹਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿੱਚ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ 23 ਕਿਸਾਨ ਜਥੇਬੰਦੀਆਂ ਵੱਲੋਂ 17 ਮਈ ਨੂੰ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ ਤੇ ਇਹ ਸੰਘਰਸ਼ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨ ਕੇ ਦਰਕਿਨਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭਾਕਿਯੂ ਦੇ ਦੋਫਾੜ ਹੋਣ 'ਤੇ ਭੜਕੇ ਰਾਕੇਸ਼ ਟਿਕੈਤ, ਕਿਹਾ- ਸਰਕਾਰ ਆਪਣੇ ਮਨਸੂਬਿਆਂ 'ਚ ਹੋ ਰਹੀ ਕਾਮਯਾਬ
ਧਰਨੇ ਨੂੰ ਕਾਮਯਾਬ ਕਰਨ ਲਈ ਫਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਦੀ ਹੋਈ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਫਸਲਾਂ ਦਾ ਘੱਟ ਝਾੜ ਨਿਕਲਣ 'ਤੇ ਮੁਆਵਜ਼ਾ ਦੇਵੇ, ਭਾਖੜਾ ਮੈਨੇਜਮੈਂਟ ਬੋਰਡ ਤੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰੇ, ਫਸਲਾਂ 'ਤੇ ਐੱਮ.ਐੱਸ.ਪੀ. ਦੇਵੇ ਤੇ ਛੋਟੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੇ ਕਾਰੋਬਾਰੀਆਂ ਨੂੰ ਦੇਣਾ ਬੰਦ ਕਰੇ। ਅਜਿਹੀਆਂ ਹੋਰ ਮੰਗਾਂ ਨੂੰ ਲੈ ਕੇ 17 ਤਰੀਕ ਤੋਂ 23 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿਖੇ ਧਰਨਾ ਸ਼ੁਰੂ ਕਰਨਗੇ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋ ਜਾਂਦਾ।
ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ