ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ

Saturday, Aug 13, 2022 - 03:55 PM (IST)

ਜਲੰਧਰ/ਫਗਵਾੜਾ (ਜਲੋਟਾ, ਮੁਨੀਸ਼)- ਸ਼ੂਗਰ ਮਿੱਲ ਵੱਲ ਰਹਿੰਦੇ ਬਕਾਏ ਨੂੰ ਲੈ ਕੇ ਕਿਸਾਨਾਂ ਵੱਲੋਂ ਫਗਵਾੜਾ ’ਚ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਬੇਸ਼ੱਕ ਅੱਜ ਕਿਸਾਨਾਂ ਨੇ ਸਿਰਫ਼ ਇਕ ਪਾਸੇ ਤੋਂ ਹੀ ਸੜਕ ਜਾਮ ਕੀਤੀ ਹੈ। ਕਿਸਾਨ ਲੁਧਿਆਣਾ ਤੋਂ ਜਲੰਧਰ ਵੱਲ ਆ ਰਹੀ ਸੜਕ ’ਤੇ ਬੈਠੇ ਹਨ ਜਦਕਿ ਜਲੰਧਰ ਤੋਂ ਲੁਧਿਆਣਾ ਦਾ ਰਸਤਾ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਰਵਿਸ ਲੇਨ ਵੀ ਚੱਲਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਟ੍ਰੈਫਿਕ ’ਚ ਜ਼ਿਆਦਾ ਸਮੱਸਿਆ ਨਹੀਂ ਆ ਰਹੀ ਹੈ। ਉਥੇ ਹੀ ਅੱਜ ਧਰਨੇ ਵਿਚ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਵੀ ਸ਼ਾਮਲ ਹੋਏ। 

ਇਹ ਵੀ ਪੜ੍ਹੋ: ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ

PunjabKesari

ਇਥੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਕਿਸਾਨ ਸ਼ੂਗਰ ਮਿੱਲ ਚੌਂਕ ’ਚ ਦੋਵੇਂ ਪਾਸੇ ਧਰਨੇ ’ਤੇ ਬੈਠ ਗਏ ਸਨ, ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਹਾਈਵੇਅ ਨੂੰ ਬਲਾਕ ਕੀਤਾ ਗਿਆ ਸੀ, ਜਿਸ ਕਰਕੇ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਲੋਕਾਂ ਨੂੰ ਟ੍ਰੈਫਿਕ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ ਇਸ ਕਰਕੇ ਕਿਸਾਨਾਂ ਨੇ ਫ਼ੈਸਲਾ ਕਰਦੇ ਹੋਏ ਅੱਜ ਇਕ ਪਾਸੇ ਤੋਂ ਹੀ ਸੜਕ ਜਾਮ ਕੀਤੀ ਹੈ।

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ
 

ਵਿਧਾਇਕ ਪਰਗਟ ਸਿੰਘ ਨੇ ਕਿਸਾਨੀ ਧਰਨੇ ਵਿੱਚ ਸ਼ਿਰਕਤ ਕਰਕੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਾਰੇ ਹੀ ਵਿਰੋਧੀ ਧਿਰ ਦੇ ਵਿਧਾਇਕ ਮਿਲ ਕੇ ਕਿਸਾਨਾਂ ਦੇ ਮਸਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ।  ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤਿੰਨ ਸਾਲ ਤੋਂ ਕਿਸਾਨਾਂ ਦਾ ਬਕਾਇਆ ਗੰਨਾ ਮਿੱਲ ਮਾਲਕਾਂ ਵੱਲ ਹੈ ਉਸ ਸਮੇਂ ਕਾਂਗਰਸ ਦੀ ਸਰਕਾਰ ਪੰਜਾਬ ਅੰਦਰ ਸੀ ਅਤੇ ਹੱਲ ਕਿਉਂ ਨਹੀਂ ਹੋਇਆ, ਉਨ੍ਹਾਂ ਕਿਹਾ ਕਿ ਅਸੀਂ ਉਸ ਸਮੇਂ ਕਿਸਾਨਾਂ ਨਾਲ ਹੋਈ ਮੀਟਿੰਗ ਦਾ ਹਿੱਸਾ ਵੀ ਸੀ ਪਰ ਉਸ ਸਮੇਂ ਅਸੀਂ ਟੈਂਪਰੇਰੀ ਹੱਲ ਵੀ ਲੱਭੇ ਸਨ ਪਰ ਇਸ ਮਾਮਲੇ ਲਈ ਕੋਈ ਸਥਾਈ ਹੱਲ ਲੱਭਣ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਪਰੇਸ਼ਾਨੀ ਦਾ ਪੂਰੀ ਤਰ੍ਹਾਂ ਹੱਲ ਹੋ ਸਕੇ। 
 

PunjabKesari

ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਲੋਕਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਹੋਏ ਅਸੀਂ ਕੌਮੀ ਰਾਜਮਾਰਗ ਦੀਆਂ ਦੋਵੇਂ ਸਾਈਡਾਂ ਖੋਲ੍ਹੀਆਂ ਗਈਆਂ ਹਨ। ਜਲੰਧਰ ਤੋਂ ਲੁਧਿਆਣਾ ਜਾਣ ਵਾਲੀ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ ਜਦਕਿ ਲੁਧਿਆਣਾ ਤੋਂ ਜਲੰਧਰ ਆਉਣ ਵਾਲੇ ਕੌਮੀ ਰਾਜ ਮਾਰਗ 'ਤੇ ਧਰਨਾ ਹੋਣ ਕਾਰਨ ਇਸ ਨੂੰ ਲਿੰਕ ਰੋਡ ਰਾਹੀਂ ਡਾਇਵਰਟ ਕੀਤਾ ਗਿਆ ਹੈ। ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਹੋ ਰਹੀ ਖੱਜਲ-ਖੁਆਰੀ ਨੂੰ ਵੇਖਦੇ ਹੋਏ ਕੌਮੀ ਰਾਜਮਾਰਗ ਨੂੰ ਖੋਲ੍ਹਣ ਦਾ ਫ਼ੈਸਲਾ ਕਿਸਾਨ ਜਥੇਬੰਦੀਆਂ ਨੇ ਲਿਆ ਹੈ ਨਾ ਕਿ ਕਿਸੇ ਮੰਤਰੀ ਦੇ ਕਹਿਣ 'ਤੇ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇਸ ਮਸਲੇ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੂੰ ਨਾਲ ਲੈ ਕੇ ਗੱਲਬਾਤ ਦਾ ਦੂਜਾ ਰਸਤਾ ਵੀ ਅਪਣਾਇਆ ਜਾਵੇਗਾ।

ਇਥੇ ਇਹ ਵੀ ਦੱਸਣਯੋਗ ਹੈ ਕਿ ਫਗਵਾੜਾ ਵਿਚ ਜਾਰੀ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਬੈਕਫੁੱਟ 'ਤੇ ਆਉਂਦੀ ਹੋਈ ਵਿਖਾਈ ਦੇ ਰਹੀ ਹੈ। ਵਾਪਰੇ ਵੱਡੇ ਘਟਨਾਕ੍ਰਮ ਵਿਚ ਪੰਜਾਬ ਸਰਕਾਰ 'ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬ ਸਰਕਾਰ ਅਤੇ ਸ਼ੂਗਰ ਮਿੱਲ ਖ਼ਿਲਾਫ਼ ਰੋਸ ਧਰਨਾ ਲਗਾ ਕੇ ਕੌਮੀ ਰਾਜ ਮਾਰਗ ਨੰਬਰ ਇਕ 'ਤੇ ਬੈਠੇ ਹੋਏ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਸੀ । 
 

PunjabKesariਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੱਡੀ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੂਗਰ ਮਿੱਲ ਦੀ ਹਰਿਆਣਾ ਦੇ ਜ਼ਿਲ੍ਹਾ ਫਤਿਹਾਬਾਦ ਦੇ ਪਿੰਡ ਭੂਨਾ ਵਿਖੇ ਜ਼ਮੀਨ ਦੀ ਰਜਿਸਟਰੀ ਅਤੇ ਹਰਿਆਣਾ ਸਰਕਾਰ ਨੂੰ ਚਿੱਠੀ ਲਿਖ ਲਗਾਈ ਗਈ ਰੋਕ ਨੂੰ ਪੂਰੀ ਤਰ੍ਹਾਂ ਨਾਲ ਵਾਪਸ ਲੈ ਲਿਆ ਹੈ। 
PunjabKesari

ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਲਿਖ਼ਤੀ ਤੌਰ 'ਤੇ ਸਾਰੀ ਕਾਰਵਾਈ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਇਸ ਜ਼ਮੀਨ ਦੀ ਰਜਿਸਟਰੀ ਹੋਣ ਤੇ ਹੁਣ ਕਿਸੇ ਵੀ ਤਰ੍ਹਾਂ ਦੀ ਕੋਈ ਰੋਕ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਲੈ ਕੇ ਸ਼ੂਗਰ ਮਿੱਲ ਦੇ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਇਸ ਜ਼ਮੀਨ ਦੇ ਸੌਦੇ ਨੂੰ ਪੂਰਾ ਹੋਣ ਤੋਂ ਬਾਅਦ ਸਰਕਾਰੀ ਪੱਧਰ 'ਤੇ ਯਕੀਨੀ ਬਣਾਇਆ ਜਾਵੇਗਾ ਕਿ ਜ਼ਮੀਨ ਦੀ ਸੇਲ ਤੋਂ ਮਿਲਣ ਵਾਲੇ ਕਰੋੜਾਂ ਰੁਪਏ ਦੀ ਰਕਮ ਨੂੰ ਕਿਸਾਨਾਂ ਦੇ ਖਾਤਿਆਂ ਵਿਚ ਪਾਇਆ ਜਾਵੇ। 


ਇਹ ਵੀ ਪੜ੍ਹੋ: CM ਮਾਨ ਦਾ ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਦਾ ਕੀਤਾ ਐਲਾਨ

 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News