ਕਿਸਾਨਾਂ ਵਲੋਂ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਤੇ ਕਾਲਾਝਾੜ ਟੋਲ ਪਲਾਜ਼ਾ ਦਾ ਘਿਰਾਓ, ਕੀਤੀ ਨਾਅਰੇਬਾਜ਼ੀ

Thursday, Oct 01, 2020 - 01:36 PM (IST)

ਭਵਾਨੀਗੜ੍ਹ (ਕਾਂਸਲ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਸਬੰਧੀ 3 ਆਰਡੀਨੈਂਸਾਂ ਦੇ ਵਿਰੋਧ ’ਚ ਸੂਬੇ ਦੀਆਂ 31 ਕਿਸਾਨ ਹਤੈਸ਼ੀ ਜਥੇਬੰਦੀਆਂ ਦੇ ਸੱਦੇ ’ਤੇ ਬੀ.ਕੇ.ਯੂ ਏਕਤਾ ਉਗਰਾਹਾਂ ਦੀ ਬਲਾਕ ਭਵਾਨੀਗੜ੍ਹ ਇਕਾਈ ਵੱਲੋਂ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਾਲਾਝਾੜ ਟੋਲ ਪਲਾਜ਼ਾ ਅਤੇ ਰਿਲਾਇੰਸ ਪੈਟਰੋਲ ਪੰਪ ਬਾਲਦ ਕਲਾਂ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਮੌਕੇ ਜ਼ਿਲਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਦੋਸ਼ ਲਾਇਆ ਕਿ ਇਹ ਨਵੇਂ ਐਕਟ ਮੋਦੀ ਹਕੂਮਤ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਖੇਤਰ ’ਚ ਅੰਨ੍ਹੀ ਲੁੱਟ ਮਚਾਉਣ ਦੀਆਂ ਖੁੱਲ੍ਹੀਆਂ ਛੋਟਾਂ ਦੇਣ ਦਾ ਹਮਲਾ ਹੈ। ਖੇਤੀ ਜ਼ਮੀਨਾਂ ’ਤੇ ਉਨ੍ਹਾਂ ਦੇ ਕਬਜੇ ਕਰਾਉਣ ਦਾ ਹਮਲਾ ਹੈ। ਮੋਦੀ ਸਰਕਾਰ ਮੁਲਕ ਦੇ ਸਾਰੇ ਮਾਲ ਖਜ਼ਾਨੇ ਬਹੁਕੌਮੀ ਕੰਪਨੀਆਂ ਤੇ ਉਨ੍ਹਾਂ ਦੇ ਦੇਸ਼ੀ ਦਲਾਲਾਂ ਅੰਬਾਨੀ ਅਡਾਨੀ ਵਰਗੇ ਕਾਰਪੋਰੇਟ ਕਾਰੋਬਾਰੀਆਂ ਨੂੰ ਸੰਭਾਲਣ ’ਤੇ ਤੁਲੀ ਹੋਈ ਹੈ। ਇਸ ਲਈ ਜਿੱਥੇ ਇੱਕ ਪਾਸੇ ਭਾਜਪਾ ਆਗੂਆਂ ਨੂੰ ਘੇਰ ਕੇ ਲੋਕ ਰੋਹ ਦਾ ਸੇਕ ਚਾੜ੍ਹਨਾ ਜ਼ਰੂਰੀ ਹੈ, ਉੱਥੇ ਕਾਰਪੋਰੇਟ ਘਰਾਣਿਆਂ ਨੂੰ ਇਹ ਦੱਸਣਾ ਜ਼ਰੂਰੀ ਹੈ ਕਿ ਹੁਣ ਉਨ੍ਹਾਂ ਦੇ ਲੋਟੂ ਕਾਰੋਬਾਰ ਲੋਕ ਰੋਹ ਦੇ ਨਿਸ਼ਾਨੇ ’ਤੇ ਹਨ।

ਪੜ੍ਹੋ ਇਹ ਵੀ ਖਬਰ - ਭਾਰਤ 'ਚ ਕੋਰੋਨਾ ਲਾਗ ਦੀ ਘਟੀ R-Value, ਮੱਠਾ ਪਿਆ ਪ੍ਰਕੋਪ (ਵੀਡੀਓ)

PunjabKesari

ਲੋਕ ਨਾ ਸਿਰਫ ਆਪਣੇ ਖੇਤਾਂ ਤੇ ਫ਼ਸਲਾਂ ਨੂੰ ਹੜੱਪਣ ਦੇ ਲੁਟੇਰੇ ਕਾਰਪੋਰੇਟੀ ਮਨਸੂਬਿਆਂ ਨੂੰ ਚੁਣੌਤੀ ਦੇ ਰਹੇ ਹਨ ਸਗੋਂ ਉਨ੍ਹਾਂ ਦੇ ਚੱਲ ਰਹੇ ਲੁਟੇਰੇ ਕਾਰੋਬਾਰਾਂ ਨੂੰ ਨੱਥ ਪਾਉਣ ਲਈ ਅੱਗੇ ਆ ਗਏ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਅੰਦਰ ਅਡਾਨੀ ਗਰੁੱਪ ਨੇ ਅਨਾਜ ਖਰੀਦ ਕੇ ਸਟੋਰ ਕਰਨ ਲਈ ਵੱਡੇ ਗ਼ੁਦਾਮ ਉਸਾਰੇ ਹੋਏ ਹਨ। ਕਾਨੂੰਨ ਪਾਸ ਹੁੰਦਿਆਂ ਇਨ੍ਹਾਂ ਨੂੰ ਹੋਰ ਫੈਲਾਉਣ ਦੇ ਕਦਮ ਲੈਣੇ ਸ਼ੁਰੂ ਕਰ ਦਿੱਤੇ ਹਨ।  ਇੱਥੇ ਸਾਡੀਆਂ ਫਸਲਾਂ ਨੂੰ ਦਿਨ ਦਿਹਾੜੇ ਲੁੱਟ ਕੇ ਰੱਖਿਆ ਜਾਣਾ ਹੈ। ਗਰੀਬ ਪਰਿਵਾਰਾਂ ਨੂੰ ਅਨਾਜ ਵੰਡਣ ਦੀ ਥਾਂ ਵੱਡੇ ਮੁਨਾਫਿਆਂ ਖਾਤਰ ਇੱਥੋਂ ਦੇਸ਼ਾਂ ਵਿਦੇਸ਼ਾਂ ਨੂੰ ਪਹੁੰਚਾਇਆ ਜਾਣਾ ਹੈ।

ਪੜ੍ਹੋ ਇਹ ਵੀ ਖਬਰ - ਇਸ ਸਾਲ ਆਫ ਸੀਜ਼ਨ ਦੌਰਾਨ ਸਿਰਫ਼ 9 ਦਿਨ ਹੀ ਖੁੱਲ੍ਹਿਆ ‘ਤਾਜ ਮਹਿਲ’, ਜਾਣੋ ਕਿਉਂ 

PunjabKesari

ਇਨ੍ਹਾਂ ਵੱਡੇ ਪ੍ਰਾਈਵੇਟ ਗੋਦਾਮਾਂ ਦੇ ਘਿਰਾਓ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਪੰਜਾਬ ਅੰਦਰ ਖੇਤੀ ਖੇਤਰ ਨੂੰ ਇਉਂ ਹੜੱਪਣ ਨਹੀਂ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਨ੍ਹਾਂ ਘਿਰਾਓ ਐਕਸ਼ਨਾਂ ‘ਚ ਸ਼ਾਮਲ ਹੋ ਕੇ ਖੇਤ ਮਜ਼ਦੂਰ ਤੇ ਹੋਰ ਗਰੀਬ ਪਰਿਵਾਰ ਵੀ ਇਸ ਅਨਾਜ ‘ਤੇ ਆਪਣਾ ਅਸਲ ਅਧਿਕਾਰ ਜਤਾਉਣ ਲਈ ਅੱਗੇ ਆਉਣ। ਇਉਂ ਹੀ ਮੋਦੀ ਹਕੂਮਤ ਦੇ ਦੂਸਰੇ ਜੋਟੀਦਾਰ ਅੰਬਾਨੀ ਤੇ ਐੱਸਾਰ ਦੇ ਲੁਟੇਰੇ ਕਾਰੋਬਾਰਾਂ ਜਿਵੇਂ ਸ਼ਾਪਿੰਗ ਮਾਲਾਂ ਤੇ ਪੈਟਰੋਲ ਪੰਪਾਂ ਬਗੈਰਾ ਦੇ ਘਿਰਾਓ ਰਾਹੀਂ ਸੁਣਵਾਈ ਕੀਤੀ ਗਈ ਕਿ ਉਹ ਸੂਬੇ ਅੰਦਰ ਲੁੱਟ ਦੇ ਪੰਜਿਆਂ ਨੂੰ ਹੋਰ ਫੈਲਾਉਣ ਤੋਂ ਬਾਜ਼ ਆਉਣ । 

ਪੜ੍ਹੋ ਇਹ ਵੀ ਖਬਰ - Beauty Tips : ਚਿਹਰੇ ਦੀ ਚਮਕ ਨੂੰ ਬਰਕਰਾਰ ਰੱਖਣਾ ਚਾਹੁੰਦੇ ਹੋ ਤਾਂ ਜਾਣੋ ਬਲੀਚ ਕਰਨ ਦੇ ਢੰਗ

PunjabKesari

ਇਸ ਤੋਂ ਬਿਨਾਂ ਵੀ ਸੂਬੇ ਅੰਦਰ ਲੁੱਟ ਦੇ ਕੇਂਦਰ ਬਣ ਕੇ ਉੱਭਰੇ ਹੋਏ ਵੱਡੀ ਪੂੰਜੀ ਦੇ ਕਾਰੋਬਾਰਾਂ ਜਿਵੇਂ ਟੋਲ ਪਲਾਜ਼ਿਆਂ ,ਬਹੁਕੌਮੀ ਕੰਪਨੀਆਂ ਦੇ ਸ਼ਾਪਿੰਗ ਮਾਲਾਂ ਜਿਵੇਂ ਵਾਲ ਮਾਰਟ ਦੇ ਬੈਸਟ ਪ੍ਰਾਈਸ ਵਗੈਰਾ ਕਾਰੋਬਾਰਾਂ ਦੇ ਘਿਰਾਓ ਐਕਸ਼ਨਾਂ ਰਾਹੀਂਸੰਘਰਸ਼ ਨੂੰ ਅਗਲੇ ਪੜਾਅ ‘ਤੇ ਲਿਜਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਥਰਮਲਾਂ ਦਾ ਭੋਗ ਪਾ ਕੇ ਸਮੁੱਚਾ ਬਿਜਲੀ ਕਾਰੋਬਾਰ ਵੀ ਕਾਰਪੋਰੇਟਾਂ ਹਵਾਲੇ ਕਰਨ ਵਿਰੁੱਧ ਪ੍ਰਾਈਵੇਟ ਥਰਮਲਾਂ ਦੇ ਘਿਰਾਓ ਵੀ ਕੀਤੇ ਗਏ। 1972 ’ਚ ਕਾਂਗਰਸ ਹਕੂਮਤ ਵੱਲੋਂ ਰਚਾਏ ਗਏ ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਗੱਗੜਪੁਰ, ਹਰਜੀਤ ਸਿੰਘ ਮਹਿਲਾਂ, ਰਘਬੀਰ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਗੁਰਦੇਵ ਸਿੰਘ ਆਲੋਅਰਖ ਆਦਿ ਆਗੂ ਹਾਜ਼ਰ ਸਨ।    

ਪੜ੍ਹੋ ਇਹ ਵੀ ਖਬਰ - ਕੀ ਹਨ ਖੇਤੀ ਬਿੱਲ? ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਖਪਤਕਾਰਾਂ ’ਤੇ ਕੀ ਹੈ ਇਸ ਦਾ ਅਸਰ


rajwinder kaur

Content Editor

Related News