ਗੁਰਪ੍ਰੀਤ ਘੁੱਗੀ ਦੀ ਲੋਕਾਂ ਨੂੰ ਖ਼ਾਸ ਅਪੀਲ, ਕਿਹਾ ''ਇੰਝ ਕਰੋ ਕਿਸਾਨ ਅੰਦੋਲਨ ਦੀ ਲਹਿਰ ਨੂੰ ਹੋਰ ਤੇਜ਼''

12/29/2020 11:32:28 AM

ਚੰਡੀਗੜ੍ਹ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਉਥੇ ਹੀ ਪੰਜਾਬੀ ਕਾਮੇਡੀਅਨ ਗੁਰਪ੍ਰੀਤ ਘੁੱਗੀ ਆਏ ਦਿਨ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਜਾਗਰੂਕ ਅਤੇ ਉਤਸ਼ਾਹਿਤ ਕਰ ਰਹੇ ਹਨ। ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਂ ਵੀਡੀਓ 'ਚ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਗੱਡੀਆਂ ਤੇ ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਝੰਡੇ ਤੇ ਸਟਿੱਕਰ ਜ਼ਰੂਰ ਲਾਉਣ, ਜਿਸ ਨਾਲ ਕਿਸਾਨ ਅੰਦੋਲਨ ਦੀ ਵਿਜ਼ੀਬਿਲਿਟੀ ਵਧੇ।

 
 
 
 
 
 
 
 
 
 
 
 
 
 
 
 

A post shared by Gurpreet Ghuggi (@ghuggigurpreet)

ਦੱਸ ਦੇਈਏ ਕਿ ਕਿਸਾਨ ਇਕ ਮਹੀਨੇ ਤੋਂ ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਗੁਰਪ੍ਰੀਤ ਘੁੱਗੀ ਨੇ ਕਿਹਾ ਜੇ ਲਹਿਰ ਲੈ ਕੇ ਆਉਣੀ ਹੈ ਤਾਂ ਝੰਡੇ ਲਹਿਰਾ ਦਿਓ। ਇਸ ਤੋਂ ਪਹਿਲਾ ਗੁਰਪ੍ਰੀਤ ਘੁੱਗੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਦਿੱਲੀ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਕਰਦੇ ਹੋਏ ਕੇਂਦਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ਪਰ ਇਸ ਤੋਂ ਇਲਾਵਾ ਵੀ ਗੁਰਪ੍ਰੀਤ ਘੁੱਗੀ ਤੇ ਹੋਰ ਬਾਕੀ ਕਲਾਕਾਰ ਸੋਸ਼ਲ ਮੀਡੀਆ ਤੇ ਮੂਵਮੈਂਟ ਨੂੰ ਤਾਜ਼ਾ ਰੱਖ ਰਹੇ ਹਨ।

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ

ਦੱਸਣਯੋਗ ਹੈ ਕਿ ਬੀਤੇ 2 ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਲੋਕਾਂ ਨਾਲ 'ਮਨ ਕੀ ਬਾਤ' ਕਰਨੀ ਸੀ। 'ਮਨ ਕੀ ਬਾਤ' ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਦਾ ਸਮਰਥਨ ਕਰਨ ਵਾਲਿਆਂ ਨੇ ਪੀ. ਐੱਮ. ਮੋਦੀ ਦੀ 'ਮਨ ਕੀ ਬਾਤ' ਦਾ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਵਿਰੋਧ ਦੀ ਇਕ ਵੀਡੀਓ ਗੁਰਪ੍ਰੀਤ ਘੁੱਗੀ ਨੇ ਵੀ ਸਾਂਝੀ ਕੀਤੀ ਸੀ। ਗੁਰਪ੍ਰੀਤ ਘੁੱਗੀ ਇਸ ਵੀਡੀਓ 'ਚ ਆਖਿਆ ਸੀ ਕਿ 11 ਵਜੇ ਲੋਕਾਂ ਨੇ ਥਾਲੀਆਂ ਵਜਾਉਣੀਆਂ ਸ਼ੁਰੂ ਕਰਨੀਆਂ ਸੀ, ਜੋ 15-20 ਮਿੰਟਾਂ ਬਾਅਦ ਵੀ ਉਵੇਂ ਹੀ ਵੱਜ ਰਹੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਅੰਦਰ ਪ੍ਰਧਾਨ ਮੰਤਰੀ ਨੂੰ ਲੈ ਕੇ ਕਿੰਨਾ ਰੋਸ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।
 


sunita

Content Editor

Related News