ਜੈਜ਼ੀ ਬੀ ਨੇ ਮਾਰਿਆ ਕਿਸਾਨਾਂ ਦੇ ਹੱਕ ''ਚ ''ਚੜ੍ਹਦੀ ਕਲਾ ਦਾ ਨਾਅਰਾ'', ਕਿਹਾ-''ਮੀਟਿੰਗਾਂ ਘੱਟ ਕੰਮ ਵੱਧ ਹੋਣ...''

01/12/2021 11:37:33 AM

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਦੱਸ ਦਈਏ ਕਿ ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀ ਸਰਹੱਦਾਂ 'ਤੇ ਬੈਠ ਕੇ ਆਪਣੇ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਸ਼ਹੀਦ ਹੋਏ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹੇ ਹਨ।

PunjabKesari

ਪੰਜਾਬੀ ਗਾਇਕ ਜੈਜ਼ੀ ਬੀ ਨੇ ਹਾਲ ਹੀ 'ਚ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਜੈਜ਼ੀ ਬੀ ਨੇ ਇਕ ਕੈਪਸ਼ਨ ਲਿਖੀ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਜੈਜ਼ੀ ਬੀ ਨੇ ਪੋਸਟ 'ਚ ਲਿਖਿਆ 'ਮੀਟਿੰਗਾਂ ਘੱਟ ਕੰਮ ਵੱਧ ਹੋਣੇ ਚਾਹੀਦੇ, ਕਾਲੇ ਕਾਨੂੰਨ ਸਾਰੇ ਰੱਦ ਹੋਣੇ ਚਾਹੀਦੇ, ਗੱਲ ਕੋਈ ਹੱਕ 'ਚ ਲਿਖ ਹੋਣੀ ਚਾਹੀਦੀ, ਨਵਾਂ ਸਾਲ ਆਇਆ ਸਾਡੀ ਜਿੱਤ ਹੋਣੀ ਚਾਹੀਦੀ। ਚੜ੍ਹਦੀ ਕਲਾ 'ਚ ਰਹਿਣਾ ਸਾਡੇ ਗੁਰੂਆਂ ਸਿਖਾਇਆ, ਸੱਚੇ ਪਾਤਸ਼ਾਹ ਸਭ ਨੂੰ ਚੜ੍ਹਦੀ ਕਲਾ 'ਚ ਰੱਖਣ ਤੇ ਹੱਕ ਸੱਚ ਲਈ ਸੰਘਰਸ਼ ਕਰ ਰਹੇ ਸਮੂਹ ਯੋਧਿਆਂ ਦੀ ਜਿੱਤ ਹੋਵੇ।' 

 
 
 
 
 
 
 
 
 
 
 
 
 
 
 
 

A post shared by Jazzy B (@jazzyb)

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

PunjabKesari

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

PunjabKesari

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor

Related News