ਪਸ਼ੂਆਂ ਦੀ ਸਾਂਭ-ਸੰਭਾਲ ਲਈ ਕਿਸਾਨਾਂ ਦਾ ਜਲੰਧਰ ਵਿਖੇ ਰੋਸ ਪ੍ਰਦਰਸ਼ਨ

Tuesday, Feb 18, 2020 - 12:43 PM (IST)

ਪਸ਼ੂਆਂ ਦੀ ਸਾਂਭ-ਸੰਭਾਲ ਲਈ ਕਿਸਾਨਾਂ ਦਾ ਜਲੰਧਰ ਵਿਖੇ ਰੋਸ ਪ੍ਰਦਰਸ਼ਨ

ਜਲੰਧਰ (ਮੁਨੀਸ਼, ਵਿਕਰਮ)— ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਵਸੂਲੇ ਜਾਂਦੇ ‘ਕਾਓ ਸੈੱਸ’ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪਸ਼ੂਆਂ ਦੀ ਸਾਂਭ ਸੰਭਾਲ ਨੂੰ ਲੈ ਕੇ ਅੱਜ ਜਲੰਧਰ ਵਿਖੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ’ਚ ਪੂਰੇ ਜਲੰਧਰ ਜ਼ਿਲੇ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਟਰੱਕਾਂ ’ਚ ਪਸ਼ੂਆਂ ਨੂੰ ਇਕੱਠੇ ਕਰਕੇ ਜਲੰਧਰ ਡੀ. ਸੀ. ਦਫਤਰ ’ਚ ਛੱਡਣਗੇ। 

PunjabKesari

ਕਿਸਾਨ ਆਗੂਆਂ ਨੇ ਕਿਹਾ ਕਿ ਡੀ. ਸੀ. ਸਾਹਿਬ ਨੂੰ ਇਕ ਮੰਗ ਪੱਤਰ 4 ਫਰਵਰੀ ਨੂੰ ਦਿੱਤਾ ਜਾ ਚੁੱਕਾ ਹੈ, ਜਿਸ ’ਚ 17 ਫਰਵਰੀ ਤੱਕ ਅਵਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਸੀ। ਕਿਸਾਨਾਂ ਨੇ ਦੱਸਿਆ ਕਿ 17 ਫਰਵਰੀ ਤੱਕ ਡੀ. ਸੀ. ਸਾਹਿਬ ਵੱਲੋਂ ਕੋਈ ਹੱਲ ਨਹÄ ਕੀਤਾ ਗਿਆ, ਜਿਸ ਕਰਕੇ ਅੱਜ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਰਕਾਰ ਗਊ ਟੈਕਸ ਲੈ ਰਹੀ ਹੈ ਪਰ ਅਵਾਰਾ ਪਸ਼ੂਆਂ ਨੂੰ ਸੰਭਾਲ ਨਹੀਂ ਰਹੀ, ਜਿਸ ਕਰਕੇ ਹੁਣ 84 ਦੇ ਕਰੀਬ ਟਰਾਲੀਆਂ ਭਰ ਕੇ ਪਸ਼ੂਆਂ ਨੂੰ ਡੀ. ਸੀ. ਦਫਤਰ ’ਚ ਛੱਡਿਆ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਅਵਾਰਾ ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂਆਂ ਕਰਕੇ ਸੜਕ ਹਾਦਸੇ ਵਾਪਰ ਰਹੇ ਹਨ। 

PunjabKesari

‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਹਰਮਿੰਦਰ ਸਿੰਘ ਖਹਿਰਾ ਜਨਰਲ ਸੈਕਟਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਡੀ. ਸੀ. ਸਾਬ੍ਹ ਨੂੰ ਨੋਟਿਸ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਕੋਈ ਵੀ ਸਖਤ ਕਦਮ ਨਹÄ ਚੁੱਕੇ ਹਨ। ਉਨ੍ਹਾਂ ਕਿਹਾ ਕਿ  ਕਿਸਾਨ ਦੀਆਂ ਫਸਲਾਂ ਅਵਾਰਾ ਪਸ਼ੂਆਂ ਵੱਲੋਂ ਖਰਾਬ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਜਿੰਨਾ ਕਾਊ ਸੈੱਸ ਇਕੱਠਾ ਕੀਤਾ ਜਾਂਦਾ ਹੈ, ਉਹ ਗਊਸ਼ਾਲਾਵਾਂ ’ਚ ਲਗਾਇਆ ਜਾਵੇ। 


author

shivani attri

Content Editor

Related News