ਦੁਸਹਿਰਾ ਤੇ ਦੀਵਾਲੀ ਵੀ ਰੇਲਵੇ ਟਰੈਕ ’ਤੇ ਹੀ ਮਨਾਉਣਗੇ ਕਿਸਾਨ!
Saturday, Oct 03, 2020 - 10:39 AM (IST)
ਨਾਭਾ (ਜੈਨ) : ਪਟਿਆਲਾ-ਨਾਭਾ-ਧੂਰੀ ਰੇਲਵੇ ਟਰੈਕ ’ਤੇ ਧਬਲਾਨ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਤੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਦੀ ਅਗਵਾਈ ਹੇਠ ਮੋਦੀ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ : ਮੋਟਰਸਾਈਕਲ ਸਵਾਰ ਜੋੜੇ ਦਾ ਪਿੱਛਾ ਕਰਦੇ ਨੌਜਵਾਨਾਂ ਦਾ ਵੱਡਾ ਕਾਂਡ, CCTV 'ਚ ਕੈਦ ਹੋਈ ਸਾਰੀ ਵਾਰਦਾਤ
ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਲੋੜ ਪਈ ਤਾਂ ਅਸੀਂ ਦੁਸਹਿਰਾ ਤੇ ਦੀਵਾਲੀ ਦੇ ਤਿਓਹਾਰ ਵੀ ਰੇਲਵੇ ਟਰੈਕ ’ਤੇ ਹੀ ਮਨਾਵਾਂਗੇ ਪਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵਾਂਗੇ। ਕਿਸਾਨ ਵਰਕਰਾਂ ਦੇ ਨਾਲ ਬੀਬੀਆਂ ਤੇ ਬੱਚਿਆਂ ਨੇ ਵੀ ਧਰਨੇ ’ਚ ਹਿੱਸਾ ਲਿਆ। ਦਿਨ-ਰਾਤ ਦੇ ਧਰਨੇ ’ਚ ਕਿਸਾਨਾਂ ਦਾ ਜੋਸ਼ ਵੱਧ ਰਿਹਾ ਹੈ।
ਇਹ ਵੀ ਪੜ੍ਹੋ : ਭਰਾ ਨੇ ਹੀ ਭਰਾ ਨੂੰ ਦਿੱਤੀ ਬੇਰਹਿਮ ਮੌਤ, ਪੁਲਸ ਦੀ ਸਖ਼ਤੀ ਮਗਰੋਂ ਬਿਆਨ ਕੀਤਾ ਖੌਫ਼ਨਾਕ ਸੱਚ
ਇਹ ਵੀ ਪੜ੍ਹੋ : ਦਰਦਨਾਕ : ਖੱਡ 'ਚ ਡਿਗੀ ਕਾਰ 'ਚੋਂ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ, ਨੇੜੇ ਪਈਆਂ ਸੀ ਬੀਅਰ ਦੀਆਂ ਬੋਤਲਾਂ