ਲਾਲੜੂ ਰੇਲਵੇ ਸਟੇਸ਼ਨ ''ਤੇ 7 ਦਿਨਾਂ ਤੋਂ ਤੰਬੂ ਲਾ ਕੇ ਧਰਨੇ ''ਤੇ ਬੈਠੇ ਕਿਸਾਨ

10/08/2020 11:35:16 AM

ਲਾਲੜੂ (ਗੁਰਪ੍ਰੀਤ) : ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪਿਛਲੇ 7 ਦਿਨਾਂ ਤੋਂ ਲਾਲੜੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਕਰ ਰਹੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦੇ ਰੇਲਵੇ ਲਾਈਨ ’ਤੇ ਦਿਨ-ਰਾਤ ਤੰਬੂ ਲੱਗਾ ਕੇ ਧਰਨੇ ’ਤੇ ਬੈਠੇ ਹਨ। ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਪਈ ਹੈ।

ਇਸ ਮੌਕੇ ਕਿਸਾਨਾਂ ਦੇ ਸਮਰਥਨ ’ਚ ਪੁੱਜੀ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸਵੀਟੀ ਸ਼ਰਮਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਨਾਟਕ ਕਰਾਰ ਦਿੰਦੇ ਹੋਏ ਕਿਹਾ ਕਿ ਆਪਣੀਆਂ ਸਰਕਾਰਾਂ 'ਚ ਕਿਸਾਨਾਂ ’ਤੇ ਅੱਤਿਆਚਾਰ ਕਰਨ ਵਾਲੇ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹਣ ਵਾਲਿਆਂ ਨੂੰ ਪ੍ਰਦਰਸ਼ਨ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਕਰਜ਼ ਮੁਆਫੀ ਅਤੇ ਹੋਰਨਾਂ ਸਹੂਲਤਾਂ ਦੇ ਮੁੱਦੇ ’ਤੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ 'ਚ ਆਉਂਦੇ ਹੀ ਖੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਦੀ ਇੱਛਾ ਅਨੁਸਾਰ ਮੰਡੀਆਂ ਨੂੰ ਚਲਾਇਆ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਬਲੋਪੁਰ, ਗੁਰਪ੍ਰੀਤ ਸਿੰਘ ਬਟੌਲੀ, ਸਿਧਾਂਤ ਰਾਣਾ, ਰਾਹੁਲ ਸ਼ਰਮਾ, ਸਵਿਤਾ, ਗੁਰਚਰਣ ਕੌਰ, ਸੁਖਵਿੰਦਰ ਕੌਰ ਤੇ ਮਿਥਨੇਸ਼ ਰਾਣੀ ਸਮੇਤ ਕਈ ਨੇਤਾਵਾਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸੰਬੋਧਨ ਕੀਤਾ।
 

Babita

This news is Content Editor Babita