ਹਾੜ੍ਹੀ ਦੀ ਬਿਜਾਈ ਦਰਮਿਆਨ ਵੱਡੀ ਮੁਸ਼ਕਲ ''ਚ ਘਿਰ ਸਕਦੇ ਨੇ ''ਕਿਸਾਨ''
Monday, Oct 12, 2020 - 04:44 PM (IST)
ਬਠਿੰਡਾ (ਵੀਰਪਾਲ) : ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ ਕਿਸਾਨਾਂ ਵੱਲੋਂ ਵਿੱਢਿਆ ਸੰਘਰਸ਼ ਚਰਮ ਸੀਮਾ 'ਤੇ ਪਹੁੰਚ ਚੁੱਕਾ ਹੈ। ਇਸ ਗੰਭੀਰ ਮਸਲੇ ਦੇ ਹੱਲ ਲਈ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਕਿਸਾਨ ਜੱਥੇਬੰਦੀਆਂ ਨੂੰ ਫਿਰ ਬੈਠਕ ਸੱਦਾ ਦਿੱਤਾ ਗਿਆ ਹੈ। ਦੇਖਣਾ ਇਹ ਹੋਵੇਗਾ ਕਿ ਮੰਗਲਵਾਰ ਨੂੰ ਕਿਸਾਨ ਜੱਥੇਬੰਦੀਆਂ ਇਸ ਬੈਠਕ ਸਬੰਧੀ ਕੀ ਫ਼ੈਸਲਾ ਲੈਂਦੀਆਂ ਹਨ। ਜੇਕਰ ਕਿਸਾਨਾਂ ਦੀਆਂ ਸਮੱਸਿਆਂਵਾਂ ਹੱਲ ਜਲਦੀ ਨਾ ਹੋ ਸਕਿਆ ਤਾਂ ਕਿਸਾਨਾ ਨੂੰ ਹੋਰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਣਕ ਦੀ ਫ਼ਸਲ ਦੀ ਬਿਜਾਈ ਸਿਰ 'ਤੇ ਆ ਚੁੱਕੀ ਹੈ ਅਤੇ ਕਣਕ ਦੀ ਫ਼ਸਲ ਦੀ ਬਿਜਾਈ ਲਈ ਡੀ. ਏ. ਪੀ. ਖ਼ਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨਾਲ ਖਾਦਾਂ ਦੀ ਸਪਲਾਈ ਵਧੇਰੇ ਪ੍ਰਭਾਵਿਤ ਹੋ ਰਹੀ ਹੈ। ਕਿਸਾਨ ਹਾੜ੍ਹੀ ਦੀ ਮੁੱਖ ਫ਼ਸਲ ਤੋਂ ਪੱਛੜ ਸਕਦੇ ਹਨ। ਜ਼ਿਕਰਯੋਗ ਹੈ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਚੁੱਕੀ ਹੈ।
ਮੋਟਰਾਂ ਨੂੰ ਬਿਜਲੀ ਨਾ ਮਿਲਣ ਕਾਰਨ ਖੇਤਾਂ ਨੂੰ ਕਣਕ ਦੀ ਬਿਜਾਈ ਲਈ ਤਿਆਰ ਕਰਨ 'ਚ ਵੀ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਪੰਜਾਬ ਦੇ ਵਧੇਰੇ ਦਿਹਾਤੀ ਖੇਤਰਾਂ ਵਿਚਲੇ ਪੈਟਰੋਲ ਪੰਪਾਂ 'ਤੇ ਡੀਜ਼ਲ ਖ਼ਰੀਦਣ ਲਈ ਕਤਾਰਾਂ 'ਚ ਖੜ੍ਹੇ ਨਜ਼ਰ ਆ ਰਹੇ ਹਨ। ਇਸ ਲਈ ਸਰਕਾਰਾਂ ਨੂੰ ਅੰਨਦਾਤੇ ਨੂੰ ਉਲਝਾਉਣ ਨਹੀਂ ਚਾਹੀਦਾ ਅਤੇ ਕਿਸਾਨਾਂ ਦੀਆ ਬਣਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰ ਦੇਣਾ ਚਾਹੀਦਾ ਹੈ ਤਾਂ ਜੋ ਦੇਸ ਦੇ ਲੋਕਾਂ ਦਾ ਢਿੱਡ ਭਰਨ ਵਾਲੇ ਨੂੰ ਵੱਸਦਾ ਰੱਖਿਆ ਜਾ ਸਕੇ।