ਲੁਧਿਆਣਾ ''ਚ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਘੇਰਨ ਪੁੱਜੇ ਕਿਸਾਨ, ਪੁਲਸ ਸੁਰੱਖਿਆ ਲਈ ਤਿਆਰ

10/17/2020 3:01:23 PM

ਲੁਧਿਆਣਾ (ਨਰਿੰਦਰ) : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਜ਼ਿਲ੍ਹੇ 'ਚ ਕਿਸਾਨਾਂ ਵੱਲੋਂ ਪੂਰੀ ਤਰ੍ਹਾ ਵਿਰੋਧ ਕੀਤਾ ਜਾ ਰਿਹਾ ਹੈ। ਅਸਲ 'ਚ ਅਸ਼ਵਨੀ ਸ਼ਰਮਾ ਨੇ ਇੱਥੇ ਇਕ ਹੋਟਲ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਾ ਹੈ, ਜਿਸ ਤੋਂ ਪਹਿਲਾਂ ਹੀ 31 ਕਿਸਾਨ ਜੱਥਬੇਦੀਆਂ ਦੇ ਵੱਖ-ਵੱਖ ਆਗੂ ਪ੍ਰੈਸ ਕਾਨਫਰੰਸ ਵਾਲੀ ਥਾਂ ਪਹੁੰਚ ਚੁੱਕੇ ਹਨ। ਫਿਲਹਾਲ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

PunjabKesari

ਹੋਟਲ ਦੇ ਬਾਹਰ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਹਾਲਾਂਕਿ ਪੁਲਸ ਵੱਲੋਂ ਹੋਟਲ ਦੇ ਪੂਰੇ ਰਸਤੇ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਕਿਸੇ ਕਿਸਾਨ ਆਗੂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਪ੍ਰਦਰਸ਼ਨ ਕਰਨ ਪੁੱਜੇ ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਸਿਰਫ ਪੰਜਾਬ ਦੇ ਹੀ ਨਹੀਂ, ਸਗੋਂ ਦੇਸ਼ ਦੇ ਸਾਰੇ ਕਿਸਾਨਾਂ ਦੇ ਖ਼ਿਲਾਫ਼ ਹਨ, ਜਿਨ੍ਹਾਂ ਦਾ ਉਨ੍ਹਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਪੰਜਾਬ ਦਾ ਕਿਸਾਨ ਚੈਨ ਨਾਲ ਨਹੀਂ ਬੈਠੇਗਾ।


Babita

Content Editor

Related News